Wednesday, August 27, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Malwa

ਪੰਜਾਬ ਭਰ ’ਚ ਪਹਿਲੀ ਵਾਰ ਲੇਜ਼ਰ ਨਾਲ ਕੀਤਾ ਬਵਾਸੀਰ ਦਾ ਆਪਰੇਸ਼ਨ

December 19, 2023 05:47 PM
SehajTimes

ਐਸ.ਏ.ਐਸ.ਨਗਰ : ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਾਮਲੇ ’ਚ ਇਕ ਹੋਰ ਪ੍ਰਾਪਤੀ ਕੀਤੀ ਹੈ। ਹਸਪਤਾਲ ਦੇ ਸਰਜਰੀ ਵਿਭਾਗ ’ਚ ਪਹਿਲੀ ਵਾਰ ਮਰੀਜ਼ ਦੀ ਬਵਾਸੀਰ ਦਾ ਆਪਰੇਸ਼ਨ ਲੇਜ਼ਰ ਮਸ਼ੀਨ ਨਾਲ ਕੀਤਾ ਗਿਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਐਸ.ਐਮ.ਓ. ਡਾ. ਐਚ.ਐਸ.ਚੀਮਾ ਨੇ ਦਸਿਆ ਕਿ ਪੰਜਾਬ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਅਜਿਹਾ ਪਹਿਲਾ ਹਸਪਤਾਲ ਹੈ ਜਿਥੇ ਲੇਜ਼ਰ ਨਾਲ ਬਵਾਸੀਰ ਦਾ ਆਪਰੇਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਮਯਾਬ ਆਪਰੇਸ਼ਨ ਦਾ ਸਿਹਰਾ ਲੈਪਰੋਸਕੋਪਿਕ ਸਰਜਨ ਡਾ. ਵਿਨੀਤ ਕੰਬੋਜ ਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ ਜਿਨ੍ਹਾਂ ਨੇ ਪੂਰੀ ਮਿਹਨਤ ਤੇ ਲਗਨ ਨਾਲ ਇਸ ਆਪਰੇਸ਼ਨ ਨੂੰ ਅੰਜਾਮ ਦਿਤਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਬਵਾਸੀਰ ਦਾ ਲੇਜ਼ਰ ਆਪਰੇਸ਼ਨ ਸਿਰਫ਼ ਵੱਡੇ ਨਿੱਜੀ ਹਸਪਤਾਲਾਂ ਵਿਚ ਹੀ ਹੁੰਦਾ ਹੈ ਜਿਥੇ ਮਰੀਜ਼ ਨੂੰ ਕਾਫ਼ੀ ਫ਼ੀਸ ਅਦਾ ਕਰਨੀ ਪੈਂਦੀ ਹੈ ਜਦਕਿ ਸਰਕਾਰੀ ਹਸਪਤਾਲ ਵਿਚ ਉਸ ਨੂੰ ਨਾਮਾਤਰ ਫ਼ੀਸ ਦੇਣੀ ਪਈ ਹੈ। ਉਨ੍ਹਾਂ ਇਹ ਵੀ ਦਸਿਆ ਕਿ ਆਪਰੇਸ਼ਨ ਤੋਂ ਬਾਅਦ ਮਰੀਜ਼ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਉਸ ਨੂੰ ਕੁੱਝ ਘੰਟਿਆਂ ਬਾਅਦ ਛੁੱਟੀ ਦਿਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਹਸਪਤਾਲ ਦੇ ਸਰਜਰੀ ਵਿਭਾਗ ’ਚ ਮਾਹਰ ਡਾਕਟਰਾਂ ਦੁਆਰਾ ਵੱਖ-ਵੱਖ ਬੀਮਾਰੀਆਂ ਜਿਵੇਂ ਹਰਨੀਆਂ, ਪਥਰੀਆਂ, ਗਦੂਦਾਂ, ਬਵਾਸੀਰ ਆਦਿ ਦੇ ਸਫ਼ਲਤਾਪੂਰਵਰਕ ਆਪਰੇਸ਼ਨ ਕੀਤੇ ਜਾ ਰਹੇ ਹਨ। ਇਹ ਸਾਰੇ ਆਪਰੇਸ਼ਨ ਦੂਰਬੀਨ ਨਾਲ ਕੀਤੇ ਜਾਂਦੇ ਹਨ। ਉਨ੍ਹਾਂ ਦਸਿਆ ਕਿ ਕਈ ਮੁਸ਼ਕਲ ਕੇਸਾਂ ਨੂੰ ਵੀ ਹੱਲ ਕਰਦਿਆਂ ਮਰੀਜ਼ਾਂ ਨੂੰ ਬੀਮਾਰੀਆਂ ਤੋਂ ਨਿਜਾਤ ਦਿਵਾਈ ਗਈ ਹੈ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕਿਸੇ ਤਰ੍ਹਾਂ ਦੀ ਬੀਮਾਰੀ ਲਈ ਆਮ ਸਰਜਰੀ ਦੀ ਜ਼ਰੂਰਤ ਹੈ ਤਾਂ ਉਹ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਆ ਕੇ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਤੇ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਉੱਚ ਪਾਏ ਦੀਆਂ ਜਾਂਚ, ਇਲਾਜ ਤੇ ਸਰਜਰੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

Have something to say? Post your comment

 

More in Malwa

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਵਿਸ਼ਵ ਸਿਹਤ ਸੰਸਥਾ ਵੱਲੋਂ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਸਬੰਧੀ ਟ੍ਰੇਨਿੰਗ

ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਵਲੋਂ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ ਪੁਲਿਸ ਵੱਲੋਂ ਮੇਨ ਬੱਸ ਸਟੈਡ ਵਿਖੇ ਵਾਹਨਾਂ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਆੜ੍ਹਤੀਆਂ ਤੇ

ਲਾਇਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਦੇ ਲਗਾਏ ਮੁਫ਼ਤ ਕੈਂਪ ਵਿੱਚ 151 ਮਰੀਜਾਂ ਦੀ ਓ.ਪੀ.ਡੀ ਅਤੇ 25 ਮਰੀਜਾਂ ਦੇ ਲੈਜ਼ ਪਾਏ ਗਏ

ਪਿੰਡ ਹਮੀਦੀ ਵਿਖੇ ਅਪਲਸਾੜਾ ਡਰੇਨ ਓਵਰਫਲੋਅ

ਖਨੌਰੀ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਕੀਤੀ ਗਈ ਮੀਟਿੰਗ

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਮਾਗਮ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ