Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ ਏ ਐਸ ਨਗਰ ਵਿੱਚ ਨੌਜਵਾਨ ਵੋਟਰਾਂ ਨੂੰ ਰਜਿਸਟਰ ਕਰਨ ਲਈ ਵਿਸ਼ੇਸ਼ ਕੈਂਪ ਸ਼ੁਰੂ

December 19, 2023 08:08 PM
SehajTimes
ਐਸ.ਏ.ਐਸ.ਨਗਰ : 18-19 ਸਾਲ ਦੇ ਵੋਟਰਾਂ ਦੀ ਵਧ ਤੋਂ ਵਧ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਕੈਂਪਾਂ ਦੀ ਮੁਹਿੰਮ ਦੇ ਤਹਿਤ ਅੱਜ ਪਹਿਲਾ ਕੈਂਪ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਲਗਾਇਆ ਗਿਆ, ਜਿੱਥੇ 400 ਦੇ ਕਰੀਬ ਵਿਦਿਆਰਥੀਆਂ ਨੇ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਆਨਲਾਈਨ ਪੋਰਟਲ (ਨੈਸ਼ਨਲ ਵੋਟਰ ਸਰਵਿਸ ਪੋਰਟਲ) ’ਤੇ ਆਪਣੀ ਹੀ ਸਫਲਤਾਪੂਰਵਕ ਰਜਿਸਟ੍ਰੇਸ਼ਨ ਕਰਵਾਈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਰ ਬਣਨ ਲਈ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਆਪਣਾ ਨਾਮ ਦਰਜ ਕਰਵਾ ਕੇ ਲੋਕਤੰਤਰ ਦੇ ਦੂਤ ਬਣਨ ਦੀ ਅਪੀਲ ਕੀਤੀ।
 

ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਲੋਕਤੰਤਰ ਅਤੇ ਚੋਣਾਂ ਨੂੰ ਇਸ ਦੇ ਅਹਿਮ ਹਿੱਸੇ ਵਜੋਂ ਹੋਣ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਹੁਣ 18 ਸਾਲ ਦੀ ਉਮਰ ਨੂੰ ਪੂਰਾ ਕਰਨ ’ਤੇ ਵੋਟਰ ਬਣਨਾ ਆਸਾਨ ਕਰ ਦਿੱਤਾ ਹੈ। ਕੋਈ ਵੀ ਨੌਜਵਾਨ ਜੋ 18 ਸਾਲ ਦੀ ਉਮਰ ਦੇ ਮਾਪਦੰਡ ਨੂੰ ਪ੍ਰਾਪਤ ਕਰਨ ਜਾ ਰਿਹਾ ਹੈ, ਉਹ 18 ਸਾਲ ਦੀ ਉਮਰ ਪੂਰੀ ਕਰਨ ’ਤੇ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਤੋਂ ਪਹਿਲਾਂ ਵੋਟਰ ਸੂਚੀ ’ਚ ਨਾਂ ਦਰਜ ਕਰਨ ਲਈ ਸਾਲ ’ਚ ਸਿਰਫ 1 ਜਨਵਰੀ ਹੀ ਸੀ ਪਰ ਹੁਣ ਇੱਕ ਸਾਲ ਵਿੱਚ ਇੱਕ ਜਨਵਰੀ, ਇੱਕ ਅਪ੍ਰੈਲ, ਇੱਕ ਜੁਲਾਈ ਅਤੇ ਇੱਕ ਅਕਤੂਬਰ ਨੂੰ 18 ਸਾਲ ਦੀ ਉਮਰ ਪੂਰੀ ਕਰਨ ਤੇ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਵੋਟਿੰਗ ਦੇ ਅਧਿਕਾਰ, ਈਵੀਐਮ ਅਤੇ ਵੀਵੀਪੀਏਟੀ ਬਾਰੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀਵੀਪੀਏਟੀ ਦੇ ਕੰਮ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਈਵੀਐਮ ਵਿੱਚ ਕੋਈ ਖਾਮੀਆਂ ਨਹੀਂ ਹਨ ਅਤੇ ਵੀਵੀਪੀਏਟੀ ਮਸ਼ੀਨਾਂ ਨੇ ਸਲਿੱਪਾਂ ਦੀ ਜਾਂਚ ਅਤੇ ਮਿਲਾਨ ਕਰਕੇ ਇਸ ਦੇ ਕੰਮ ਦੀ ਪੁਸ਼ਟੀ ਨੂੰ ਆਸਾਨ ਕੇ ਦਿੱਤਾ ਹੈ।
 

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੇ ਸੰਦੇਸ਼ ਨੂੰ ਸਮਾਜ ਵਿੱਚ ਜਾਗਰੂਕਤਾ ਨਾਲ ਫੈਲਾਉਣ ਅਤੇ ਲੋਕਤੰਤਰ ਦੇ ਆਉਣ ਵਾਲੇ ਤਿਉਹਾਰ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਭਾਗ ਲੈਣ ਲਈ ਜਾਗਰੂਕ ਕਰਨ।
ਇਸ ਮੌਕੇ ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਬਖਸ਼ ਸਿੰਘ ਅੰਟਾਲ, ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਦਿਲੀਪ ਕੁਮਾਰ ਅਤੇ ਸਹਾਇਕ ਡਾਇਰੈਕਟਰ (ਅਪਰੇਸ਼ਨਜ਼) ਸਚਿਨ ਸੈਣੀ ਸ਼ਾਮਿਲ ਸਨ। ਵਿਦਿਆਰਥੀਆਂ ਵਿੱਚੋਂ ਵੰਸ਼ਿਕਾ ਮੈਗੋ ਅਤੇ ਨਮਿਤ ਗੁਲਾਟੀ ਨੂੰ ਈ ਸੀ ਆਈ ਸਵੀਪ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੈਂਪਸ ਅੰਬੈਸਡਰ ਨਿਯੁਕਤ ਕੀਤਾ ਗਿਆ।

Have something to say? Post your comment

 

More in Chandigarh

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼