Thursday, May 09, 2024

Chandigarh

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

December 19, 2023 08:23 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

 
ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ 'ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮੰਗਾਂ ਸ਼ਾਮਲ ਹਨ।
 
ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।
 
ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਸ਼ੇਨਾ ਅਗਰਵਾਲ,ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ 

ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਖੂਨਦਾਨੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ 

ਡੀ ਸੀ ਨੇ ਚੋਣ ਖਰਚਾ ਨਿਗਰਾਨ ਨੂੰ ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ 

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ : ਡੀ ਸੀ ਆਸ਼ਿਕਾ ਜੈਨ