Friday, May 03, 2024

Chandigarh

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

December 19, 2023 08:26 PM
SehajTimes
ਚੰਡੀਗੜ੍ਹ : ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ 'ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ 'ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
 
ਅੱਜ ਇੱਥੇ ਸੈਕਟਰ 39 ਦੇ ਅਨਾਜ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਟੈਂਡਰ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਉਲਝਣ ਤੋਂ ਬਚਿਆ ਜਾ ਸਕੇ।
 
ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਹੋਣ ਦੇ ਨਾਲ ਹੀ ਬਿੱਲ ਜਮ੍ਹਾਂ ਕਰਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਈ-ਪੌਸ ਮਸ਼ੀਨਾਂ ਦੀ ਖਰੀਦ ਸਬੰਧੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਪਾਰਦਰਸ਼ਤਾ ਇਸਦੀ ਸਭ ਤੋਂ ਵੱਡੀ ਪਛਾਣ ਹੈ। 
 
ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰਮਚਾਰੀ ਦੇ ਕੈਰੀਅਰ ਵਿੱਚ ਤਰੱਕੀ ਇੱਕ ਵੱਡੀ ਪ੍ਰੇਰਣਾ ਵਜੋਂ ਕੰਮ ਕਰਦੀ ਹੈ ਜੋ ਉਸਨੂੰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਦਾਲਤਾਂ ਵਿੱਚ ਚੱਲ ਰਹੇ ਵਿਭਾਗ ਦੇ ਕੇਸਾਂ ਵਿੱਚ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਦਲੀਲਬਾਜ਼ੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਕੱਦਮੇ ਸਬੰਧੀ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
 
ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਲੇਬਰ ਅਤੇ ਕਾਰਟੇਜ ਟੈਂਡਰਾਂ ਦੇ ਸਬੰਧ ਵਿੱਚ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ ਸਮੇਤ ਉੱਚ ਅਧਿਕਾਰੀ ਹਾਜ਼ਿਰ ਸਨ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ