Tuesday, December 16, 2025

Chandigarh

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

December 19, 2023 08:50 PM
SehajTimes
ਚੰਡੀਗੜ੍ਹ : ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ  ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
 
ਸਿਹਤ ਮੰਤਰੀ, ਜੋ ਕਿ ਰਾਜ ਦੀਆਂ ਸਿਹਤ ਸਹੂਲਤਾਂ ਵਿਖੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਾਜ ਦੇ ਸਿਵਲ ਸਰਜਨਾਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਅਤੇ ਵੈਂਟੀਲੇਟਰਾਂ ਤੋਂ ਇਲਾਵਾ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦੀ ਉਪਲਬਧਤਾ ਅਤੇ ਢੁਕਵੇਂ ਪ੍ਰਬੰਧਾਂ ਨਾਲ  ਪੂਰੀ ਤਰ੍ਹਾਂ ਤਿਆਰ ਹੈ। 
 
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸਹੂਲਤਾਂ ਵਿੱਚ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ਼ ਮੌਜੂਦ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਸਰਗਰਮ ਹਨ।
 
ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਪਰ ਬਾਵਜੂਦ ਇਸਦੇ ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਅਤੇ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।
 
ਉਨ੍ਹਾਂ ਕਿਹਾ, “ਲੋਕਾਂ, ਖਾਸ ਤੌਰ ’ਤੇ ਜਿੰਨ੍ਹਾਂ ਦੀ ਇਮਿਊਨਟੀ ਘੱਟ ਹੈ (ਇਮਿਊਨੋਕੰਪਰੋਮਾਈਜ਼ਡ) ਜਾਂ ਜਿੰਨ੍ਹਾਂ ਨੂੰ ਕੋਵਿਡ ਦੇ ਲੱਛਣ ਜਿਵੇਂ ਜ਼ੁਕਾਮ ਜਾਂ ਖੰਘ ਹਨ, ਨੂੰ ਆਪਣਾ ਜ਼ਿਆਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜ਼ਰੂਰੀ ਕੰਮ ਨਾ ਹੋਵੇ, ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
 
ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
 
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ,ਐਨ.ਐਚ.ਐਮ. ਦੇ ਮਿਸ਼ਨ ਡਾਇਰੈਕਟਰ ਡਾ: ਅਭਿਨਵ ਤ੍ਰਿਖਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਵੀ ਹਾਜ਼ਰ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ