Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਲੋਕ ਸਭਾ ਹਲਕੇ 'ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਮੀਟਿੰਗ

December 20, 2023 12:27 PM
SehajTimes
ਪਟਿਆਲਾ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਪਟਿਆਲਾ ਲੋਕ ਸਭਾ ਹਲਕੇ ਅੰਦਰ ਸੰਵੇਦਨਸ਼ੀਲ ਤੇ ਅਤਿ ਸੰਵੇਨਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਲਈ ਸਮੂਹ ਵਿਧਾਨ ਸਭਾ ਹਲਕਿਆਂ ਦੇ ਚੋਣ ਅਫ਼ਸਰਾਂ-ਕਮ-ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪਟਿਆਲਾ ਲੋਕ ਸਭਾ ਹਲਕੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦਾ ਬਰੀਕੀ ਨਾਲ ਸਰਵੇ ਕਰਕੇ ਸਾਰੇ ਚੋਣ ਅਫ਼ਸਰ ਆਪਣੇ ਹਲਕੇ ਦੇ ਡੀ.ਐਸ.ਪੀਜ਼ ਨੂੰ ਨਾਲ ਲੈਕੇ ਆਪਸੀ ਤਾਲਮੇਲ ਨਾਲ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੂਚੀ ਤਿਆਰ ਕਰਨ। ਸਮੂਹ ਅਧਿਕਾਰੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੇ ਆਦੇਸ਼ ਜਾਰੀ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਿਵਲ ਤੇ ਪੁਲਿਸ ਦੇ ਸੈਕਟਰ ਅਫ਼ਸਰ ਆਪਣੇ ਇਲਾਕਿਆਂ ਦਾ ਦੌਰਾ ਕਰਕੇ ਪਿਛਲੇ ਸਮੇਂ 'ਚ ਹੋਈਆਂ ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਹੋਈ ਹਿੰਸਾ, ਦਰਜ ਹੋਏ ਪੁਲਿਸ ਕੇਸਾਂ ਤੇ ਹੋਰ ਅਹਿਮ ਪੱਖਾਂ ਨੂੰ ਲੈਕੇ ਇਹ ਸੂਚੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ 'ਚ ਨਾਕੇ, ਸਟੈਟਿਕ ਨਾਕੇ, ਬਾਹਰੋਂ ਆਉਣ ਵਾਲੀ ਫੋਰਸ ਤੇ ਹੋਰ ਪੱਖਾਂ ਦਾ ਦੀ ਬਾਰੀਕੀ ਨਾਲ ਤਜਵੀਜ ਤਿਆਰ ਕੀਤੀ ਜਾਵੇ।
 
ਮੀਟਿੰਗ 'ਚ ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਤਰਸੇਮ ਚੰਦ, ਜਸਲੀਨ ਕੌਰ ਭੁੱਲਰ, ਨਵਦੀਪ ਕੁਮਾਰ, ਏ.ਈ.ਟੀ.ਸੀ. ਕੰਨੂ ਗਰਗ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀਜ਼ ਸੁਖਅੰਮ੍ਰਿਤ ਸਿੰਘ ਰੰਧਾਵਾ, ਗੁਰਦੇਵ ਸਿੰਘ ਧਾਲੀਵਾਲ, ਸੁਰਿੰਦਰ ਮੋਹਨ, ਦਵਿੰਦਰ ਅੱਤਰੀ, ਦਲਜੀਤ ਸਿੰਘ ਵਿਰਕ, ਦਲਬੀਰ ਸਿੰਘ ਗਿੱਲ, ਨੇਹਾ ਅਗਰਵਾਲ ਅਤੇ ਚੋਣ ਤਹਿਸੀਲਦਾਰ ਰਾਮਜੀ ਲਾਲ ਵੀ ਮੌਜੂਦ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ