Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਸਰਸਰੀ ਸੁਧਾਈ ਦਾ ਕੰਮ ਮੁਕੰਮਲ ਕੀਤਾ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

December 20, 2023 06:28 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਅਤੇ ਬੀ.ਐਲ.ਓਜ ਦੁਆਰਾ ਵਿਧਾਨ ਸਭਾ ਹਲਕਾ-105 ਮਾਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ-106 ਅਮਰਗੜ੍ਹ ਅਧੀਨ ਦਰਜ ਫ਼ੋਟੋ ਵੋਟਰ ਸੂਚੀਆਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਡੋਰ ਟੂ ਡੋਰ ਸਰਵੇ ਦੌਰਾਨ ਵੋਟਰ ਸੂਚੀਆਂ ਵਿੱਚ ਡੀ. ਐਸ. ਈ, ਪੀ.,ਐਸ.ਈ, ਅਤੇ ਡੁਪਲੀ ਕੇਟ ,ਮਰੇ ਹੋਏ ਵੋਟਰਾਂ ਨੂੰ ਏ.ਐਸ.ਡੀ.(ਗੈਰ ਹਾਜ਼ਰ,ਸ਼ਿਫ਼ਟ,ਡਿਲੀਟ/ਮਰੇ ਹੋਏ ਵੋਟਰਾਂ) ਦਾ ਰੀਵਿਊ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹੇ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ-1 ਅਤੇ 2, ਸਮੂਹ ਚੋਣ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਦੱਸਿਆ ਕਿ ਫ਼ੋਟੋਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਅਤੇ ਫ਼ੋਟੋ ਵੋਟਰ ਸੂਚੀਆਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਡੋਰ ਟੂ ਡੋਰ ਸਰਵੇ 34 ਸੁਪਰਵਾਈਜ਼ਰਾਂ ਅਤੇ 400 ਬੀ .ਐਲ.ਓਜ ਦੀ ਦੇਖ ਰੇਖ ਵਿੱਚ ਵਿੱਚ ਕਰਵਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਗਏ। ਉਨ੍ਹਾਂ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਨੂੰ ਹਦਾਇਤ ਕਰਦਿਆ ਕਿਹਾ ਕਿ ਜੋ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ਼ ਦਾਇਰ ਹੋਏ ਹਨ। ਉਨ੍ਹਾਂ ਨੂੰ 26 ਦਸੰਬਰ 2023 ਤੱਕ ਨਿਪਟਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ 28 ਦਸੰਬਰ ਤੇ 29 ਦਸੰਬਰ ਨੂੰ ਫ਼ੋਟੋ ਵੋਟਰ ਸੂਚੀਆਂ ਤੇ ਬਿਨਾਂ ਫ਼ੋਟੋ ਵੋਟਰ ਸੂਚੀਆਂ ਦੀ ਪੀ.ਡੀ.ਐੱਫ਼. ਫਾਈਲ ਤਿਆਰ ਕੀਤੀ ਜਾਵੇਗੀ ਅਤੇ 05 ਜਨਵਰੀ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਸਰਸਰੀ ਸੁਧਾਈ ਦਾ ਕੰਮ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਹਦਾਇਤ ਸਮੁੱਚੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸ਼ਡਿਊਲ ਸਾਰਨੀ ਅਨੁਸਾਰ ਆਪਣੀਆਂ ਰਿਪੋਰਟਾਂ ਭੇਜਣ ਨੂੰ ਯਕੀਨੀ ਬਣਾਇਆ ਜਾਵੇ ।ਇਸ ਮੌਕੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ-105 ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ., ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ-106 ਵਿਧਾਨ ਸਭਾ ਹਲਕਾ ਅਮਰਗੜ੍ਹ ਸ੍ਰੀ ਹਰਬੰਸ ਸਿੰਘ ਤੋਂਇਲਾਵਾ ਜ਼ਿਲ੍ਹੇ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ- 2, ਸਮੂਹ ਚੋਣ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਮੌਜੂਦ ਸਨ

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ