Monday, June 16, 2025

Chandigarh

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

December 20, 2023 07:49 PM
SehajTimes
ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।  

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਸੀ.ਬੀ.ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ।

ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ