Sunday, November 02, 2025

Malwa

ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ’ਚ ਲਗਾਇਆ ਗਿਆ ਜਾਗਰੂਕਤਾ ਕੈਂਪ

December 20, 2023 07:50 PM
SehajTimes

ਪਟਿਆਲਾ : ਸਖੀ ਵਨ ਸਟਾਪ ਸੈਂਟਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਪੀ.ਐਚ.ਸੀ. ਹਰਪਾਲਪੁਰ ਦੀਆਂ (32 ਪਿੰਡਾਂ ਦੀਆਂ) ਆਸ਼ਾ ਵਰਕਰਾਂ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਟਰੇਨਿੰਗ ਦਿੱਤੀ ਗਈ। ਇਸ ਮੌਕੇ ਸਖੀ ਵਨ ਸਟਾਪ ਸੈਂਟਰ ਦੀ ਸੈਂਟਰ ਐਡਮਿਨੀਸਟ੍ਰੇਟਰ ਰਜਮੀਤ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਿਆਉਣਾ ਹੈ। ਉਹਨਾਂ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ, ਜ਼ਿਲ੍ਹਾ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਦੀ ਦੇਖ ਰੇਖ ਹੇਠ 2017 ਤੋਂ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਦਫ਼ਤਰ ਵਿੱਚ ਹੁਣ ਤੱਕ ਹਿੰਸਾ ਪ੍ਰਭਾਵਿਤ ਔਰਤਾਂ ਦੇ ਲਗਭਗ 413 ਕੇਸ ਆ ਚੁੱਕੇ ਹਨ ਤੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਤੇ ਮਨੋ-ਵਿਗਿਆਨਕ ਕਾਊਂਸਲਿੰਗ ਤੇ ਅਸਥਾਈ ਆਸਰਾ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਸਖੀ ਵਨ ਸਟਾਪ ਸੈਂਟਰ ਦਾ ਉਦੇਸ਼ ਪ੍ਰਾਈਵੇਟ ਅਤੇ ਜਨਤਕ ਥਾਵਾਂ ਤੇ ਪਰਿਵਾਰਿਕ, ਕਮਿਊਨਿਟੀ ਅਤੇ ਕੰਮ ਦੇ ਸਥਾਨਾਂ ਤੇ ਹਿੰਸਾ ਪ੍ਰਭਾਵਿਤ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਜਾਗਰੂਕ ਕਰਨਾ ਅਤੇ ਨਿਆਂ ਦਿਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵੱਲੋਂ ਹਿੰਸਾ ਪ੍ਰਭਾਵਿਤ ਔਰਤਾਂ ਜੋ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਆਰਥਿਕ ਸ਼ੋਸ਼ਣ ਦਾ ਸਾਹਮਣਾ ਕਰ ਰਹੀਆਂ ਹਨ। ਉਨ੍ਹਾਂ ਹਿੰਸਾ ਪ੍ਰਭਾਵਿਤ ਔਰਤਾਂ ਨੂੰ ਇੱਕ ਹੀ ਛੱਤ ਥੱਲੇ ਸਾਰੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਐਮਰਜੈਂਸੀ ਸਹਾਇਤਾ, ਮੈਡੀਕਲ ਸਹਾਇਤਾ, ਕਾਨੂੰਨੀ ਸਹਾਇਤਾ, ਮਨੋ-ਚਕਿਸਤਿਕ ਕਾਊਂਸਲਿੰਗ ਅਤੇ ਅਸਥਾਈ ਆਸਰਾ ਦੀਆਂ ਸਹੂਲਤਾਵਾਂ ਪੀੜਿਤ ਮਹਿਲਾਵਾਂ ਨੂੰ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੀੜਿਤ ਮਹਿਲਾਵਾਂ ਇਹ ਸਹੂਲਤਾਵਾਂ ਪ੍ਰਾਪਤ ਕਰਨ ਵਾਸਤੇ ਦਫ਼ਤਰ ਸਖੀ ਵਨ ਸਟਾਪ ਸੈਂਟਰ ਪਟਿਆਲਾ ਦੇ ਨੰਬਰ 0175-2923479 ਅਤੇ ਪੁਲਿਸ ਹੈਲਪ-ਲਾਈਨ ਨੰਬਰ 181,112 ਉੱਪਰ ਸੰਪਰਕ ਕਰਕੇ ਅਤੇ ਸਖੀ ਵਨ ਸਟਾਪ ਸੈਂਟਰ, ਮਾਤਾ ਕੁਸ਼ੱਲਿਆ ਹਸਪਤਾਲ ਸਾਹਮਣੇ ਕ੍ਰਿਸ਼ਨਾ ਲੈਬ ਵਿਖੇ ਸੰਪਰਕ ਕਰਕੇ ਆਪਣੇ ਜੀਵਨ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਬਣਾ ਸਕਦੀਆਂ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ