Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

December 20, 2023 08:02 PM
SehajTimes
ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ। 
 
ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
 
 
ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।  
 
ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ। 
 
ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। 
 
ਬਾਗਬਾਨੀ ਮੰਤਰੀ ਨੇ  ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ