Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਡੀ.ਸੀ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ, ਫਰਮ ਦਾ ਲਾਇਸੰਸ ਰੱਦ

December 21, 2023 12:04 PM
SehajTimes
ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ ਐਸ.ਸੀ.ਓ. ਨੰਬਰ. 665, ਦੂਜੀ ਮੰਜ਼ਿਲ, ਸੈਕਟਰ-70, ਮੋਹਾਲੀ ਦੀ ਮਾਲਕਣ ਸ੍ਰੀਮਤੀ ਪਰਮਜੀਤ ਕੌਰ ਪੁੱਤਰੀ ਸ੍ਰੀ ਸਰਦੂਲ ਸਿੰਘ, ਵਾਸੀ ਪਿੰਡ ਵਡਾਲਾ ਬੰਗੜ੍ਹ, ਜ਼ਿਲ੍ਹਾ ਗੁਰਦਾਸਪੁਰ, ਹਾਲ ਵਾਸੀ ਫਲੈਟ ਨੰ: 103/6, ਐਕਮੇ ਹਾਈਟ-1, ਤਹਿਸੀਲ ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 25 ਫਰਵਰੀ 2023 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 139/ਐਮ.ਸੀ-2 ਮਿਤੀ 26.02.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ