Saturday, May 04, 2024

Chandigarh

ਸੀਕਿੰਗ ਫਰਮ ਦਾ ਲਾਇਸੰਸ ਏ.ਡੀ.ਸੀ ਵੱਲੋਂ ਮੁੜ ਬਹਾਲ

December 21, 2023 12:20 PM
SehajTimes

ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ -4 (6) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਸੀਕਿੰਗ ਫਰਮ ਦਾ ਲਾਇਸੰਸ ਬਹਾਲ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਕਿੰਗ ਫਰਮ ਦੇ ਪਤੇ ਵਾਰਡ ਨੰਬਰ 06, ਕੁਰਾਲੀ, ਤਹਿਸੀਲ  ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀਮਤੀ ਹਰਪ੍ਰੀਤ ਕੌਰ ਮੁੰਡੇਰ ਪਤਨੀ ਸ੍ਰੀ ਗਰਗਨਦੀਪ ਸਿੰਘ ਮੁੰਡੇਰ ਵਾਸੀ ਮਕਾਨ ਨੰਬਰ 129, ਮਾਡਲ ਟਾਊਨ, ਵਾਰਡ ਨੰਬਰ 06, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ  ਉਕਤ ਲਾਇਸੰਸੀ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੱਕ ਲਗਾਤਾਰ ਟਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ- 6 (1) (ਜੀ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 212/ਆਈ.ਸੀ. ਮਿਤੀ 24-09-2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਸੀ।

ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਮਿਤੀ 26.6.2020 ਰਾਹੀਂ ਪੱਤਰ ਜਾਰੀ ਕਰਦੇ ਹੋਏ ਐਕਟ/ਰੂਲਜ਼ ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿੰਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ,ਬਾਰੇ ਰਿਪੋਰਟ  ਭੇਜਣ ਅਤੇ ਫਰਮ ਵੱਲੋਂ ਕੀਤੇ ਜਾਣ ਵਾਲੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਦੀ ਮੰਗ ਕੀਤੀ ਗਈ।  ਲਾਇੰਸੰਸੀ ਵੱਲੋਂ ਕਾਫੀ ਸਮਾਂ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਮਿਤੀ 29.11.2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਨੋਟਿਸ ਜਾਰੀ ਕਰਦੇ ਹੋਏ ਪੇਸ਼ ਹੋਣ ਲਈ ਹਦਾਇਤ ਕੀਤੀ ਗਈ। ਸ੍ਰੀਮਤੀ ਹਰਪ੍ਰੀਤ ਕੌਰ ਮੁੰਡੇਰ ਪਤਨੀ ਸ੍ਰੀ ਗਰਗਨਦੀਪ ਸਿੰਘ ਮੁੰਡੇਰ ਵੱਲੋਂ ਪੇਸ਼ ਹੋ ਕੇ ਜਾਰੀ ਨੋਟਿਸ ਦਾ ਜਵਾਬ ਪੇਸ਼ ਕੀਤਾ ਗਿਆ। ਜਵਾਬ ਨੂੰ ਵਾਚਣ ਉਪਰੰਤ ਲਾਇਸੰਸ ਨੰਬਰ 212/ਆਈ.ਸੀ. ਮਿਤੀ 24-09-2018 ਨੂੰ ਇਸ ਸ਼ਰਤ ਤੇ ਬਹਾਲ ਕੀਤਾ ਗਿਆ ਕਿ ਲਾਇਸੰਸੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ਼ ਬਣੇ ਰੂਲਜ਼ ਦੇ ਸੈਕਸ਼ਨ -4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਐਡਵਾਈਜਰੀ ਦੀ ਮੱਦ ਨੰ: 13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜੀ ਜਾਣੀ ਯਕੀਨੀ ਬਣਾਏ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ