Monday, May 20, 2024

Malwa

ਛੋਟੇ ਸਾਹਿਬ਼ਜਾਦਿਆਂ ਵੱਲੋਂ ਜੁਲਮ ਖਿਲਾਫ ਦਿੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਭਰ ਚ ਕਿਧਰੇ ਨਹੀਂ ਮਿਲਦੀ : ਧਾਲੀਵਾਲ

December 21, 2023 12:45 PM
SehajTimes

ਫ਼ਤਹਿਗੜ੍ਹ ਸਾਹਿਬ : ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੇ ਜੁਲਮ ਖਿਲਾਫ ਛੋਟੀ ਉਮਰ ਵਿੱਚ ਜੋ ਵੱਡੀ ਸ਼ਹਾਦਤ ਦਿੱਤੀ ਹੈ ਉਸ ਦੀ ਦੁਨੀਆਂ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਇਸ ਲਈ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਜੋ ਕਿ ਸਮੁੱਚੀ ਮਾਨਵਤਾ ਦੇ ਮਾਤਾ ਹਨ, ਨੇ ਜਿਸ ਤਰ੍ਹਾਂ ਛੋਟੇ ਬਾਲਾਂ ਨੂੰ ਸ਼ਹਾਦਤ ਲਈ ਭੇਜਿਆ ਉਸ ਨੂੰ ਵੇਖ ਕੇ ਕੰਧਾਂ ਵੀ ਰੋ ਪਈਆਂ ਸਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਮਾਨਵਤਾ ਵਿੱਚ ਇੱਕ ਨਵੀਂ ਰੂਹ ਫੂਕੀ ਅਤੇ ਇਨ੍ਹਾਂ ਮਹਾਨ ਸ਼ਹਾਦਤ ਕਾਰਨ ਸਿੱਖ ਪੰਥ ਦੀ ਨੀਂਹ ਮਜਬੂਤ ਹੋਈ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਦਸੰਬਰ ਦਾ ਇਹ ਹਫਤਾ ਸਮੁੱਚੇ ਸਿੱਖ ਪੰਥ ਲਈ ਇੱਕ ਇਤਿਹਾਸਕ ਹਫਤਾ ਹੈ ਇਸ ਹਫਤੇ ਦੌਰਾਨ ਹੀ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਦੀ ਹੈ ਜਿਸ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਇਹ ਅਪੀਲ ਵੀ ਕੀਤੀ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੋਂ ਸੇਧ ਤੇ ਸਿੱਖਿਆ ਲੈ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ।ਉਨ੍ਹਾਂ ਕਿਹਾ ਕਿ ਉਹ ਅੱਜ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਿਰ ਝੁਕਾਉਣ ਲਈ ਆਏ ਹਨ। ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਸਮਰਾਲਾ ਦੇ ਵਿਧਾਇਕ ਸ. ਹਰਦੀਪ ਸਿੰਘ ਮੂੜੀਆਂ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਪ੍ਰਿੰਸ ਖੋਸਲਾ, ਅਮਰਿੰਦਰ ਮੰਡੋਫ਼ਲ, ਗੁਰਸਤਿੰਦਰ ਜੱਲਾ, ਪ੍ਰਿਤਪਾਲ ਜੱਸੀ, ਬਹਾਦਰ ਖਾਂ, ਦੀਪਾ ਸਰਾਣਾ, ਰਾਜਦੀਪ ਰਾਜੂ, ਆਸ਼ੀਸ਼ ਅੱਤਰੀ, ਅਸੀਸ ਸੂਦ, ਜਗਰੂਪ ਨੰਬਰਦਾਰ, ਅਮਰੀਕ ਬਾਲਪੁਰ, ਰਾਜੇਸ਼ ਉੱਪਲ, ਦਰਸ਼ਨ ਪੰਡਰਾਲੀ, ਤਰਸੇਮ ਉੱਪਲ, ਗੁਰਮੀਤ ਬਾਜਵਾ, ਬਲਵੀਰ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ