Tuesday, June 17, 2025

Chandigarh

ਪੰਜਾਬ ਸਿਵਲ ਸਕੱਤਰੇਤ (Punjab Civil Secretariat) ਅਤੇ ਹੋਰ ਵਿਭਾਗਾਂ (Other Departments) ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

April 12, 2021 04:00 PM
SehajTimes
ਚੰਡੀਗੜ੍ਹ :  ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ  ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ। 
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ