Saturday, May 04, 2024

Chandigarh

ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਨਵ - ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

December 21, 2023 05:13 PM
SehajTimes

ਐਸ.ਏ.ਐਸ.ਨਗਰ : ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਕਾਬਲ ਤੇ ਯੋਗ ਲੋਕਾਂ ਨੂੰ ਮੈਰਿਟ ਅਧਾਰ ਤੇ ਰੋਜ਼ਗਾਰ ਮੁੱਹਈਆ ਕਰਵਾਉਣ ਦੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਅੱਜ ਐਮ ਐਲ  ਏ ਮੋਹਾਲੀ ਸ. ਕੁਲਵੰਤ ਸਿੰਘ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ 07 ਆਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਆਪਣੇ ਮੋਹਾਲੀ ਦਫ਼ਤਰ ਵਿਖੇ ਨਿਯੁਕਤੀ ਪੱਤਰਾਂ ਦੀ ਵੰਡ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਿੱਚ ਹੁਣ ਤੱਕ 38 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਵੱਖ ਵੱਖ ਮਹਿਕਮਿਆਂ ਵਿੱਚ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਪਹਿਲੀ ਵਾਰ ਕਿਸੇ ਵੀ ਸਰਕਾਰ ਦੇ ਆਪਣੇ ਸ਼ੁਰੂਆਤੀ ਕਾਰਜਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।


     ਐਮ.ਐਲ.ਏ. ਕੁਲਵੰਤ ਸਿੰਘ ਵਲੋਂ ਨਵੇਂ ਨਿਯੁਕਤ ਹੋਏ ਹੈਲਪਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਗਗਨਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ. ਐਸ. ਨਗਰ, ਸ਼੍ਰੀਮਤੀ ਗੁਰਸਿਮਰਨ ਕੌਰ ਸੀ ਡੀ ਪੀ ਓ ਬਲਾਕ ਖਰੜ-2 ਅਤੇ ਸਮੂਹ ਬਲਾਕ ਸੁਪਰਵਾਈਜ਼ਰਾਂ ਹਾਜ਼ਰ ਸਨ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ