Monday, October 20, 2025

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

December 21, 2023 05:16 PM
SehajTimes
ਐਸ.ਏ.ਐਸ.ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਗਲੋਬ ਟੋਯੋਟਾ, ਟੈਲੀਪ੍ਰੋਫਾਰਮੈਂਸ, ਈਕਾਰਟ, ਈਕਲਰਕਸ, ਅਮਰਟੈਕਸ, ਅਲੈਂਜਰਸ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ ਮਿਤੀ- 22 ਦਸੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ ਅਤੇ ਜਿਸ ਵਿੱਚ ਉਕਤ ਸਾਰੀਆਂ ਕੰਪਨੀਆਂ ਦੀ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 2.30 ਵਜੇ ਤੱਕ ਉਮੀਦਵਾਰਾਂ ਦੀ ਵਾਕਿਨ ਇੰਟਰਵਿਊ ਕੀਤੀ ਜਾਵੇਗੀ। ਉਕਤ ਪਲੇਸਮੈਂਟ ਕੈਂਪ ਵਿੱਚ 18 ਸਾਲ ਤੋਂ ਵੱਧ ਉਮਰ ਦੇ ਉਮੀਦਵਾਰ ਜੋ 10 ਵੀਂ/12ਵੀਂ/ਗ੍ਰੈਜੂਏਟ ਹੋਣ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਸ੍ਰੀ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸੱਤ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਨੇ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।
 

Have something to say? Post your comment

 

More in Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ