Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਵਿਧਾਇਕ ਲਖਬੀਰ ਸਿੰਘ ਰਾਏ ਤੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵਲੋਂ ਸ਼ਹੀਦੀ ਸਭਾ ਸਬੰਧੀ 'ਫ਼ੋਟੋ ਕਾਂਟੈੱਸਟ' ਦਾ ਪੋਸਟਰ ਜਾਰੀ

December 21, 2023 06:13 PM
SehajTimes

ਫ਼ਤਹਿਗੜ੍ਹ ਸਾਹਿਬ :  ਸ਼ਹੀਦੀ ਸਭਾ-2023 ਦੀਆਂ ਯਾਦਾਂ ਨੂੰ ਸਾਂਭਣ ਤੇ ਪ੍ਰਚਾਰ ਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦੀ ਸਭਾ ਸਬੰਧੀ 'ਫ਼ੋਟੋ ਕਾਂਟੈੱਸਟ' ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 24 ਦਸੰਬਰ 2023 ਹੈ ਤੇ ਜੇਤੂਆਂ ਦਾ ਐਲਾਨ 02 ਜਨਵਰੀ 2024 ਨੂੰ ਕੀਤਾ ਜਾਵੇਗਾ। ਜੇਤੂਆਂ ਨੂੰ 80 ਹਜ਼ਾਰ ਤੋਂ ਵੱਧ ਦੇ ਇਨਾਮ ਦਿੱਤੇ ਜਾਣਗੇ। ਇਸ ਮੁਕਾਬਲੇ ਸਬੰਧੀ ਵਿਧਾਇਕ ਲਖਬੀਰ ਸਿੰਘ ਰਾਏ ਤੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਫ਼ੋਟੋ ਕਾਂਟੈੱਸਟ' ਦਾ ਪੋਸਟਰ ਜਾਰੀ ਕੀਤਾ ਗਿਆ। ਹਲਕਾ ਵਿਧਾਇਕ ਸ਼੍ਰੀ ਰਾਏ ਨੇ ਦੱਸਿਆ ਕਿ ਇਸ ਮੁਕਾਬਲੇ ਤਹਿਤ ਮੁਕਾਬਲੇ ਦੀਆਂ ਸ਼੍ਰੇਣੀਆਂ ਵਿੱਚ ਜਜ਼ਬਾਤਾਂ ਦਾ ਸਮੁੰਦਰ, ਸਵੱਛਤਾ ਹੀ ਸੇਵਾ, ਸੇਵਾ ਦਾ ਸਤਿਕਾਰ ਅਤੇ ਪਾਲਕੀ ਸਾਹਿਬ ਦਾ ਸਫਰ ਸ਼ਾਮਲ ਕੀਤਾ ਗਿਆ ਹੈ। ਮੁਕਾਬਲੇ ਲਈ ਰਜਿਸਟ੍ਰੇਸ਼ਨ ਲਈ ਲਿੰਕ ਵੀ ਜਾਰੀ ਕੀਤਾ ਗਿਆ ਹੈ https://forms.gle/GNihv8S4DkwzQQqK7 ਇਸ ਮੌਕੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਹ ਉਪਰਾਲਾ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਨੇ ਨੌਜਵਾਨਾਂ ਨੂੰ ਇਸ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੇ ਅਪੀਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ, ਸਹਾਇਕ ਕਮਿਸ਼ਨਰ ਪ੍ਰੋਮਿਲਾ ਸ਼ਰਮਾ, ਸੀ ਐਮ ਐੱਫ ਓ ਅਭਿਸ਼ੇਕ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment