Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਐਸ.ਡੀ.ਐਮ ਡੇਰਾਬੱਸੀ ਨੇ ਸ਼ਰਾਬ ਫੈਕਟਰੀਆਂ ਦੇ ਗਿੱਲੇ ਕੂੜੇ ਕਾਰਨ ਪੈਦਾ ਹੋ ਰਹੀ ਪਰੇਸ਼ਾਨੀ ਦਾ ਲਿਆ ਨੋਟਿਸ

December 21, 2023 06:37 PM
SehajTimes

ਡੇਰਾਬੱਸੀ : ਡੇਰਾਬੱਸੀ ਦੇ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਨੇ ਸਮਗੌਲੀ ਖੇਤਰ ਵਿੱਚ ਸ਼ਰਾਬ ਫੈਕਟਰੀਆਂ ਦੇ ਗਿੱਲੇ ਕੂੜੇ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲ ਸਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 133 (1) (ਬੀ) ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਥਾਨਕ ਅਧਿਕਾਰੀਆਂ ਨੂੰ 26 ਦਸੰਬਰ, 2023 ਤੱਕ ਜਵਾਬ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਸੌਂਪਣ ਲਈ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਸ਼ਰਾਬ ਅਤੇ ਬੀਅਰ ਫੈਕਟਰੀਆਂ ਦਾ ਗਿੱਲਾ ਕੂੜਾ ਵੱਡੇ ਵਾਹਨਾਂ ਵਿੱਚ ਲੱਦ ਕੇ ਪਿੰਡ ਸਮਗੋਲੀ ਨੇੜੇ ਸੜਕਾਂ ਅਤੇ ਖੇਤਾਂ ਵਿੱਚ ਸੁਕਾਉਣ ਲਈ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਮੱਖੀਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਰਹਿਣਾ ਅਤੇ ਗੰਦੇ ਵਾਤਾਵਰਣ ਵਿੱਚ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ। ਇਸ ਤੋਂ ਇਲਾਵਾ ਨੇੜੇ ਦੋ ਸਰਕਾਰੀ ਸਕੂਲ ਵੀ ਹਨ ਜਿੱਥੇ ਇਨ੍ਹਾਂ ਸ਼ਰਾਬ ਫੈਕਟਰੀਆਂ ਦਾ ਗਿੱਲਾ ਕੂੜਾ ਡੰਪ ਕੀਤਾ ਜਾਂਦਾ ਹੈ। ਇਸ ਨਾਲ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪਵੇਗਾ।

ਇਸ ਲਈ ਇਸ ਨੋਟਿਸ ਰਾਹੀਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ ਵਾਤਾਵਰਨ ਇੰਜੀਨੀਅਰ ਪਲਾਟ ਨੰ. 55, ਫੇਜ਼-2, ਮੋਹਾਲੀ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਪ੍ਰਦੂਸ਼ਣ ਦੀ ਰੋਕਥਾਮ ਲਈ ਢੁਕਵੀਂ ਕਾਰਵਾਈ ਕਰਦੇ ਹੋਏ 26.12.2023 ਨੂੰ ਉਨ੍ਹਾਂ ਦੇ ਦਫ਼ਤਰ ਨਿੱਜੀ ਤੌਰ 'ਤੇ ਆਪਣਾ ਜਵਾਬ ਪੇਸ਼ ਕਰਨ। ਇੱਕ ਹੋਰ ਮਾਮਲੇ ਵਿੱਚ ਤਿਸੰਬਲੀ-ਰਾਣੀਮਾਜਰਾ ਸੜਕ ਟੁੱਟੀ ਹੋਣ ਕਾਰਨ ਜਿੱਥੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਬੰਧੀ ਕਾਰਜਕਾਰੀ ਇੰਜਨੀਅਰ ਪੰਜਾਬ ਮੰਡੀ ਬੋਰਡ ਦਫ਼ਤਰ ਪੰਜਾਬ ਮੰਡੀ  ਭਵਨ, ਸੈਕਟਰ 65 ਏ, ਐਸ.ਏ.ਐਸ.ਨਗਰ ਨੂੰ ਫੌਜਦਾਰੀ ਜ਼ਾਬਤੇ ਦੀ ਧਾਰਾ 133 (1) (ਬੀ) ਤਹਿਤ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਸੜਕ ਨੂੰ ਵਾਹਨਾਂ ਦੇ ਚੱਲਣਯੋਗ ਅਤੇ ਰਾਹਗੀਰਾਂ ਲਈ ਸੁਰੱਖਿਅਤ ਬਣਾਉਣ ਲਈ ਕਾਰਵਾਈ ਕਰਕੇ ਉਨ੍ਹਾਂ ਦੇ ਦਫ਼ਤਰ ਨੂੰ ਰਿਪੋਰਟ ਸੌਂਪਣ।  ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਬਾਅਦ ਮੰਡੀ ਬੋਰਡ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਸੜਕ ਨੂੰ ਵਾਹਨਾਂ ਦੇ ਚੱਲਣ ਯੋਗ ਬਣਾ ਦਿੱਤਾ ਜਾਵੇਗਾ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ