Wednesday, November 26, 2025

Chandigarh

ਸਕੂਲ ਸਿੱਖਿਆ ਵਿਭਾਗ (School Education Department) ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

April 12, 2021 04:13 PM
SehajTimes

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ‘  ਦੇ ਹੇਠ  ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਆਨ ਲਾਈਨ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ 8 ਮਈ ਤੱਕ ਵੈਬਸਾਈਟ www.gangaquest.com ’ਤੇ ਕਰਵਾਈ ਜਾ ਸਕਦੀ ਹੈ। ਇਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਅਕ੍ਰਸ਼ਿਤ ਇਨਾਮ ਦਿੱਤੇ ਜਾਣਗੇ।

 

ਬੁਲਾਰੇ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਵਾਤਾਵਰਣ, ਜਲਵਾਯੂ, ਪਾਣੀ ਦੇ ਸ੍ਰੋਤਾਂ, ਕੁਦਰਤੀ ਸਾਧਨਾਂ, ਕੁਦਰਤੀ ਸਾਧਨਾਂ ਦੇ ਪ੍ਰਬੰਧਨ, ਹਵਾ ਅਤੇ ਪਾਣੀ ਪ੍ਰਦੂਸ਼ਣ ਨਾਲ ਸਬੰਧਿਤ ਵੱਖ ਵੱਖ ਵਿਸ਼ਿਆਂ ਦੀ ਤਿਆਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ ਹੈ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ