Thursday, May 02, 2024

Malwa

ਕੈਬਨਿਟ ਮੰਤਰੀ ਅਮਨ ਅਰੋੜਾ ਸਣੇ ਨੌਂ ਜਣਿਆਂ ਨੂੰ ਦੋ ਦੋ ਸਾਲ ਦੀ ਕੈਦ

December 21, 2023 07:33 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਦੀ ਅਦਾਲਤ ਨੇ ਪੰਦਰਾਂ ਸਾਲ ਪੁਰਾਣੇ ਮਾਮਲੇ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ ਦੋ ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਭੁਗਤਣ ਵਾਲਿਆਂ ਵਿੱਚ ਅਮਨ ਅਰੋੜਾ ਦੀ ਮਾਤਾ ਪਰਮੇਸ਼ਵਰੀ ਦੇਵੀ ਵੀ ਸ਼ਾਮਲ ਹੈ ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੀਜੇ ਰਾਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਉਪਰੋਕਤ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਰਾਜਿੰਦਰ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਹੈ। ਅਦਾਲਤ ਵਿੱਚ ਦੋ ਵੱਖ-ਵੱਖ ਧਾਰਾਵਾਂ ਤਹਿਤ ਸ਼ਿਕਾਇਤ ਕੀਤੀ ਗਈ ਸੀ।
 
ਵੀਰਵਾਰ ਨੂੰ ਸੁਨਾਮ ਦੇ ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਗੁਰਪਿੰਦਰ ਸਿੰਘ ਜੌਹਲ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰਾਂ ਦੀ ਸੈਸ਼ਨ ਅਦਾਲਤ ਤੋਂ ਇੱਕ ਮਹੀਨੇ ਵਿੱਚ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜਿਸ ਕਾਰਨ ਸਾਰਿਆਂ ਨੂੰ ਤੁਰੰਤ ਰਾਹਤ ਮਿਲੀ ਗਈ ਹੈ। ਮਾਣਯੋਗ ਅਦਾਲਤ ਵੱਲੋਂ ਅਮਨ ਅਰੋੜਾ, ਪਰਮੇਸ਼ਰੀ ਦੇਵੀ, ਰਾਜਿੰਦਰ ਸਿੰਘ, ਜਗਜੀਵਨ ਰਾਮ, ਬਲਜਿੰਦਰ ਸਿੰਘ, ਲਾਭ ਸਿੰਘ, ਚਿਤਵੰਤ ਸਿੰਘ, ਕੁਲਦੀਪ ਸਿੰਘ, ਸਤਿਗੁਰ ਸਿੰਘ ਆਦਿ ਸ਼ਾਮਲ ਹਨ ਜਦਕਿ ਮਨਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ।ਦੱਸਣਯੋਗ ਹੈ ਕਿ ਉਸ ਸਮੇਂ ਅਮਨ ਅਰੋੜਾ ਅਤੇ ਰਾਜਿੰਦਰ ਦੀਪਾ ਦੋਵੇਂ ਕਾਂਗਰਸ ਪਾਰਟੀ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਆਪਣੇ ਸਿਖਰ 'ਤੇ ਸੀ ਅਤੇ ਇਸ ਦੌਰਾਨ ਇਹ ਝਗੜਾ ਗੰਭੀਰ ਰੂਪ ਧਾਰਨ ਕਰ ਗਿਆ ਸੀ। ਸੁਨਾਮ ਵਿੱਚ ਦੋਵਾਂ ਆਗੂਆਂ ਦੇ ਘਰ ਆਹਮੋ-ਸਾਹਮਣੇ ਹਨ ਹੁਣ ਦੋਵੇਂ ਆਗੂ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਾਜਿੰਦਰ ਦੀਪਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਨ। 
 
 
ਅਦਾਲਤੀ ਕਾਰਵਾਈ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਇਕ ਪ੍ਰਕਿਰਿਆ 'ਤੇ ਭਰੋਸਾ ਹੈ। ਉਸ ਦੇ ਜੀਜਾ ਨੇ ਉਸ ਦੀ ਮਾਂ ਦੀ ਕੁੱਟਮਾਰ ਕੀਤੀ ਸੀ ਅਤੇ ਉਸ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਸਨ। ਉਸ ਦੇ ਜੀਜਾ ਖ਼ਿਲਾਫ਼ ਧਾਰਾ 308 ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰੰਤੂ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਝੌਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦੀ ਮਾਤਾ ਨੇ ਮਾਣਯੋਗ ਹਾਈਕੋਰਟ ਤੋਂ ਕੇਸ ਵਾਪਸ ਲੈ ਲਿਆ ਸੀ ਪਰ ਸਿਆਸੀ ਰੰਜਿਸ਼ ਕਾਰਨ ਉਸ ਦੇ ਜੀਜਾ ਨੇ ਸੁਨਾਮ ਦੀ ਅਦਾਲਤ ਵਿਚ ਸ਼ਿਕਾਇਤ ਦਾਇਰ ਕਰ ਦਿੱਤੀ। ਉਹ ਮਾਣਯੋਗ ਹਾਈਕੋਰਟ ਵਿੱਚ ਇਨਸਾਫ਼ ਦੀ ਮੰਗ ਕਰਨਗੇ। ਰੱਬ ਦੇ ਘਰ ਵਿੱਚ ਦੇਰ ਹੈ, ਹਨੇਰਾ ਨਹੀਂ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ