Thursday, December 18, 2025

Malwa

67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

December 22, 2023 10:22 AM
SehajTimes

ਪਟਿਆਲਾ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ।  


  ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਨੂੰ ਇਸ ਵਾਰ ਬਾਸਕਟਬਾਲ ਦੇ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਵਿੱਤ ਵਿਭਾਗ ਅਤੇ ਹੋਰ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਆਪਣੀ ਆਪਣੀ ਡਿਊਟੀ ਬਾਖੂਬੀ ਨਿਭਾ ਕੇ ਖੇਡਾਂ ਦੇ ਆਯੋਜਨ ਨੂੰ ਸਫਲ ਬਣਾਉਣ।


  ਇਸ ਮੀਟਿੰਗ ਵਿੱਚ ਖੇਡਾਂ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਆਯੋਜਨ ਲਈ ਡਿਪਟੀ ਡੀਈਓ ਰਵਿੰਦਰਪਾਲ ਸਿੰਘ, ਪ੍ਰਿੰਸੀਪਲ ਵਿਜੈ ਕਪੂਰ, ਹਰਮਨਦੀਪ ਕੌਰ ਐਸ. ਓ., ਅਮਰਜੋਤ ਸਿੰਘ ਲੈਕਚਰਾਰ ਫਿਜੀਕਲ ਐਜੂਕੇਸ਼ਨ ਅਤੇ ਅੰਤਰ-ਰਾਸ਼ਟਰੀ ਰੈਫਰੀ, ਜਗਜੀਤ ਵਾਲੀਆ, ਬਲਬੀਰ ਸਿੰਘ ਜੱਸਲ ਨੇ ਵੀ ਸੰਬੋਧਨ ਕੀਤਾ।

ਮੰਚ ਸੰਚਾਲਨ ਦੀ ਭੂਮਿਕਾ ਅਮਰਿੰਦਰ ਸਿੰਘ ਬਾਬਾ ਨੇ ਨਿਭਾਈ। ਮੀਟਿੰਗ ਉਪਰੰਤ ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਅਤੇ ਕਮੇਟੀ ਮੈਂਬਰਾਂ ਨੇ ਬਾਸਕਟਬਾਲ ਖੇਡ ਮੈਦਾਨਾਂ, ਖਿਡਾਰੀਆਂ ਲਈ ਰਿਹਾਇਸ਼ ਸਥਾਨਾਂ ਅਤੇ ਹੋਰ ਪ੍ਰਬੰਧਾਂ ਦਾ ਵੀ ਘੁੰਮ ਕੇ ਜਾਇਜ਼ਾ ਲਿਆ।ਇਸ ਮੌਕੇ ਸਟੇਟ ਸਪੋਰਟਸ ਕਮੇਟੀ ਅਤੇ ਜ਼ਿਲ੍ਹਾ ਖੇਡ ਆਰਗੇਨਾਈਜ਼ਿੰਗ ਕਮੇਟੀ ਪਟਿਆਲਾ ਵੀ ਮੌਜੂਦ ਰਹੇ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ