Tuesday, September 16, 2025

Chandigarh

ਡੀ ਸੀ ਨੇ ਮਾਈਂਡਸਪਾਰਕ ਪ੍ਰੋਗਰਾਮ ਦੇ ਪ੍ਰਭਾਵ ਦੀ ਸਮੀਖਿਆ ਕੀਤੀ

December 22, 2023 10:33 AM
SehajTimes

ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐਜੂਕੇਸ਼ਨਲ ਇਨੀਸ਼ੀਏਟਿਵ (ਈਆਈ) ਦੇ ਮਾਈਂਡਸਪਾਰਕ ਪ੍ਰੋਗਰਾਮ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਹੁਨਰ ’ਤੇ ਪੈਣ ਵਾਲੇ ਪ੍ਰਭਾਵ ਦਾ ਜਾਇਜ਼ਾ ਲੈਂਦੇ ਹੋਏ ਅਧਿਆਪਕਾਂ ਨੂੰ ਪ੍ਰੋਗਰਾਮ ਤੋਂ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਮਾਈਂਡਸਪਾਰਕ ਪ੍ਰੋਗਰਾਮ ਦਾ ਉਦੇਸ਼ ਮੋਹਾਲੀ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਅਕਤੀਗਤ ਸਿੱਖਣ ਵਾਲੇ ਸਾਫਟਵੇਅਰ ਦੀ ਵਰਤੋਂ ਕਰਕੇ ਸਸ਼ਕਤ ਬਣਾਉਣਾ ਹੈ ਜੋ ਵਿਦਿਆਰਥੀਆਂ ਦੇ ਗਣਿਤ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦੇ ਹੁਨਰ ਨੂੰ ਵਧਾਉਂਦਾ ਹੈ।

ਸ਼੍ਰੀਮਤੀ ਆਸ਼ਿਕਾ ਜੈਨ ਨੇ ਈਆਈ ਮਾਈਂਡਸਪਾਰਕ ਪ੍ਰੋਗਰਾਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਾਗ ਲੈਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਵਧਾਉਣ ਲਈ ਮਾਈਂਡਸਪਾਰਕ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।ਮਿਸ ਪ੍ਰਿਆ ਸਿੰਘ, ਸਟੇਟ ਹੈੱਡ, ਮਾਈਂਡਸਪਾਰਕ ਪ੍ਰੋਗਰਾਮ ਪੰਜਾਬ, ਨੇ ਮਾਈਂਡਸਪਾਰਕ ਪ੍ਰੋਜੈਕਟ ਦੀ ਸਫਲਤਾ ਅਤੇ ਚੁਣੌਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਐਜੂਕੇਸ਼ਨਲ ਇਨੀਸ਼ੀਏਟਿਵ (ਈਆਈ), ਭਾਰਤ ਦੀ ਪ੍ਰਮੁੱਖ ਐਡ-ਟੈਕ ਕੰਪਨੀ, ਪਿਛਲੇ ਇੱਕ ਸਾਲ ਤੋਂ ਪੰਜਾਬ ਦੇ 03 ਜ਼ਿਲ੍ਹਿਆਂ ਵਿੱਚ ਮਾਈਂਡਸਪਾਰਕ ਪ੍ਰੋਗਰਾਮ ਚਲਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਇੱਕ ਅਜਿਹਾ  ਵਾਤਾਵਰਣ ਬਣਾਉਣਾ ਹੈ ਜਿੱਥੇ ਹਰ ਬੱਚਾ ਆਪਣੇ ਮੌਜੂਦਾ ਪੱਧਰ ਅਤੇ ਗਤੀ ਦੇ ਅਧਾਰ 'ਤੇ ਸਿੱਖਣ ਦੇ ਅਨੁਕੂਲ ਮਾਰਗ ਦਾ ਅਨੁਸਰਣ ਕਰਕੇ ਸਮਝ ਨਾਲ ਸਿੱਖ ਸਕੇ।


ਡੀ ਈ ਓ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਅਗਵਾਈ ਵਾਲੀ ਨਵੀਨਤਮ ਤਕਨੀਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਕੂਲਾਂ ਦੇ ਨਾਲ-ਨਾਲ ਮਾਈਂਡਸਪਾਰਕ ਟੀਮ ਨੂੰ ਸਖ਼ਤ ਮਿਹਨਤ ਕਰਨ ਅਤੇ ਤਕਨੀਕ ਦੀ ਸੁਚੱਜੀ ਵਰਤੋਂ ਕਰਨ ਲਈ ਕਿਹਾ। ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਦੌਰ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਇਸ ਤਰ੍ਹਾਂ ਦੇ ਉਪਰਾਲੇ ਨੂੰ ਤਨਦੇਹੀ ਨਾਲ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸਮੀਖਿਆ ਮੀਟਿੰਗ ਉਪਰੰਤ ਭਾਗ ਲੈਣ ਵਾਲੇ ਸਕੂਲਾਂ ਤੋਂ ਇਲਾਵਾ ਬੇਹਤਰੀਨ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਗਏ।

ਇਸ ਸਮਾਗਮ ਵਿੱਚ ਡਿਪਟੀ ਡੀ ਈ ਓ (ਸ) ਅੰਗਰੇਜ ਸਿੰਘ, ਸੁਭਾਸ਼ ਪ੍ਰਭਾਕਰਨ, ਐਸੋਸੀਏਟ ਮੈਨੇਜਰ ਈਆਈ, ਮਹਿੰਦਰ ਸਿੰਘ, ਲੀਡ ਮੋਹਾਲੀ ਅਤੇ ਰਿਸ਼ੀ ਰਾਜ, ਸਿੱਖਿਆ ਫੈਲੋ ਮਾਈਂਡਸਪਾਰਕ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 20 ਮੁੱਖ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ