Thursday, November 20, 2025

Malwa

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

December 22, 2023 10:44 AM
SehajTimes

ਫ਼ਤਹਿਗੜ੍ਹ ਸਾਹਿਬ : ਖੇਡ ਮੰਤਰੀ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮਗਰੋਂ ਸ. ਮੀਤ ਹੇਅਰ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਧਰੇ ਨਹੀਂ ਮਿਲਦੀ।



ਕੈਬਨਿਟ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਡੇ ਲਈ ਆਪਣਾ ਸਰਬੰਸ ਵਾਰ ਦਿੱਤਾ। ਸਾਨੂੰ ਉਹਨਾਂ ਕੁਰਬਾਨੀਆਂ ਤੋਂ ਵੱਧ ਤੋਂ ਵੱਧ ਸੇਧ ਲੈਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।



ਉਨ੍ਹਾਂ ਕਿਹਾ ਕਿ ਉਹ ਗੁਰੂ ਮਹਾਰਾਜ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਉਹਨਾਂ ਨੂੰ ਵੱਧ ਤੋਂ ਵੱਧ ਸੇਵਾ ਕਰਨ ਦਾ ਬਲ ਬਖਸ਼ਣ ਤਾਂ ਕਿ ਉਹ ਲੋਕਾਂ ਲਈ ਵੱਧ ਤੋਂ ਵੱਧ ਚੰਗਾ ਕੰਮ ਕਰ ਸਕਣ।



ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਹੋਰ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

 

More in Malwa

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ