Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

December 22, 2023 02:28 PM
SehajTimes
ਚੰਡੀਗੜ੍ਹ : ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਜਸਮੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ ਸੰਗਰੂਰ, ਸੰਜਨਾ ਕੁਮਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ, ਸਪਨਾ ਮੈਰੀਟੋਰੀਅਸ ਸਕੂਲ ਬਠਿੰਡਾ, ਨਿਸ਼ਾ ਰਾਣੀ ਸਕੂਲ ਆਫ਼ ਐਮੀਨੈਂਸ ਕਪੂਰਥਲਾ, ਗੁਰਵਿੰਦਰ ਕੌਰ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ, ਦੀਪਿਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਬਠਿੰਡਾ, ਖੁਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਜਲੰਧਰ, ਉਦੈਨੂਰ ਸਿੰਘ ਸਰਕਾਰੀ ਹਾਈ ਸਕੂਲ ਗੁਰੂਵਾਲੀ ਅੰਮ੍ਰਿਤਸਰ ਅਤੇ ਤਾਨੀਆਂ ਸਰਕਾਰੀ ਹਾਈ ਸਕੂਲ ਖਾਈ ਫੇਮੇ ਕੇ ਫਿਰੋਜ਼ਪੁਰ ਆਦਿ ਵਿਦਿਆਰਥੀ ਇਨ੍ਹਾਂ ਵਿੱਚ ਸ਼ਾਮਲ ਹਨ।
 
ਸਪੀਕਰ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੋਗਰਾਮ ਦੌਰਾਨ ਕੁੱਝ ਦਿਨਾਂ ‘ਚ ਹੀ ਸਾਇੰਸ ਤਕਨਾਲੋਜੀ, ਜਾਪਾਨੀ ਭਾਸ਼ਾ ਅਤੇ ਉਨ੍ਹਾਂ ਦੇ ਸੱਭਿਆਚਾਰਕ ਗੁਣਾਂ ਬਾਰੇ ਜਾਣ ਕੇ ਆਪਣੇ ਹੁਨਰ ਦਾ ਸਬੂਤ ਦਿੱਤਾ ਹੈ। ਸ. ਸੰਧਵਾਂ ਨੇ ਕਿਹਾ ਕਿ ਜਪਾਨ ਗਏ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਵਿਸੇਸ਼ ਸਨਮਾਨ ਕੀਤਾ ਜਾਵੇਗਾ ਅਤੇ ਪ੍ਰਤੀ ਵਿਦਿਆਰਥੀ 11-11 ਹਜ਼ਾਰ ਰੁਪਏ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਇਹ ਬੱਚੇ ਬੁਲੰਦ ਹੌਸਲੇ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ। ਸ. ਸੰਧਵਾਂ ਨੇ ਉਕਤ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸੇਸ਼ ਤੌਰ ‘ਤੇ ਮੁਬਾਰਕਬਾਦ ਭੇਂਟ ਕੀਤੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ