Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਏ.ਆਈ.ਯੂ., ਨਵੀਂ ਦਿੱਲੀ ਵੱਲੋਂ ਕਰਵਾਈ ਜਾਂਦੀ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਸ਼ੁਰੂ

December 22, 2023 02:33 PM
SehajTimes
ਪਟਿਆਲਾ : ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.), ਨਵੀਂ ਦਿੱਲੀ ਵੱਲੋਂ ਕਰਵਾਈ ਜਾਂਦੀ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਇਸ ਵਾਰ ਪੰਜਾਬੀ ਯੂਨੀਵਰਸਿਟੀ ਵਿਖੇ ਹੋ ਰਹੀ ਹੈ ਜਿਸ ਵਿੱਚ ਸਮੁੱਚੇ ਉੱਤਰੀ ਭਾਰਤ ਤੋਂ ਵੱਖ-ਵੱਖ ਸੂਬਿਆਂ ਦੀਆਂ ਟੀਮਾਂ ਸ਼ਿਰਕਤ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2019 ਦੌਰਾਨ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬੀ ਯੂਨੀਵਰਸਿਟੀ ਦੇ ਹਿੱਸੇ ਆਈ ਸੀ। ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਤੋਂ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਲੜਕੀਆਂ ਨਾਲ਼ ਸੰਬੰਧਿਤ ਹੈ ਜੋ 24 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ 29 ਟੀਮਾਂ ਭਾਗ ਲੈ ਰਹੀਆਂ ਹਨ।
 
 
 
ਪੰਜਾਬੀ ਯੂਨੀਵਰਸਿਟੀ ਵਿਖੇ ਲੜਕੀਆਂ ਦੀ ਹਾਕੀ ਕੋਚ ਮੀਨਾਕਸ਼ੀ ਰੰਧਾਵਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 29 ਟੀਮਾਂ ਵਿੱਚੋਂ ਜੇਤੂ ਰਹਿਣ ਵਾਲੀਆਂ ਚਾਰ ਟੀਮਾਂ ਨੈਸ਼ਨਲ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਮੁੱਚੇ ਭਾਰਤ ਨੂੰ ਚਾਰ ਜ਼ੋਨਾਂ( ਉੱਤਰੀ, ਦੱਖਣੀ, ਪੂਰਬੀ, ਪੱਛਮੀ) ਵਿੱਚ ਸ੍ਰੇਣੀਬੱਧ ਕਰ ਕੇ ਇਹ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉੱਤਰੀ ਭਾਰਤ ਨਾਲ ਸੰਬੰਧਤ ਜ਼ੋਨ ਦੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ ਹਿੱਸੇ ਆਈ ਹੈ। ਹਰੇਕ ਜ਼ੋਨ ਵਿੱਚੋਂ ਜਿੱਤ ਕੇ ਜਾਣ ਵਾਲੀਆਂ ਚਾਰ-ਚਾਰ ਟੀਮਾਂ ਅੱਗੇ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ ਆਪਸ ਵਿੱਚ ਭਿੜਦੀਆਂ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਸ਼ਟਰ ਪੱਧਰੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਮਿਲਣਾ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ। ਇਹ ਜਿੱਥੇ ਇੱਕ ਪਾਸੇ ਯੂਨੀਵਰਸਿਟੀ ਦੇ ਵੱਕਾਰ ਨੂੰ ਉੱਚਾ ਚੁੱਕਦਾ ਹੈ ਉੱਥੇ ਹੀ ਦੂਜੇ ਪਾਸੇ  ਯੂਨੀਵਰਸਿਟੀ ਕੈਂਪਸ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਆਪਣਾ ਯੋਗਦਾਨ ਪਾਉਂਦਾ ਹੈ।

Have something to say? Post your comment

 

More in Malwa

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ