Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

December 22, 2023 04:01 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ 'ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਵਿਰੁੱਧ 27-05-2017 ਨੂੰ ਆਈਪੀਸੀ ਦੀਆਂ ਧਾਰਾਵਾਂ 420, 467, 468, 120-ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਅਦਾਲਤ ਵੱਲੋਂ 06-06-2018 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ।
 
ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਦੋਸ਼ੀ ਸਿਵਲ ਸਰਜਨ ਤਰਨਤਾਰਨ ਦਫਤਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜਾਅਲੀ ਜਨਮ ਸਰਟੀਫਿਕੇਟ ਬਣਵਾ ਕੇ 10 ਹਜ਼ਾਰ ਰੁਪਏ ਵਿਚ ਪ੍ਰਤੀ ਸਰਟੀਫਿਕੇਟ ਵੇਚਦਾ ਸੀ। ਉਸ ਨੇ ਅਜਿਹੇ 20 ਤੋਂ ਵੱਧ ਜਾਅਲੀ ਸਰਟੀਫਿਕੇਟ ਜਾਰੀ ਕਰਕੇ ਮੋਟੀ ਰਕਮ ਇਕੱਠੀ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਅਦਾਲਤ ਨੇ ਉਕਤ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ