Wednesday, December 17, 2025

Chandigarh

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

December 22, 2023 04:08 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ