Wednesday, December 24, 2025

Chandigarh

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ 

December 22, 2023 04:13 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। 

ਇਸ ਸਬੰਧੀ ਹੋਰ ਜਾਣਕਾਰੀ  ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ  ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ