Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਿੰਡ ਸੰਦੌੜ ਦੇ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ

December 22, 2023 05:35 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮੇਹਨਤਕਸ਼ ਲੋਕ ਆਪਣੇ ਜੀਵਨ ਵਿੱ ਚ ਨਵੀਆਂ ਅਬਾਰਤਾਂ ਹੀ ਨਹੀਂ ਲਿਖਦੇ ਸਗੋਂ ਉਨ੍ਹਾਂ ਦੇ ਪਰਿਵਾਰ ਵੀ ਸਮਾਜ ਲਈ ਚਾਨਣ ਦੇ ਮੁਨਾਰੇ ਦਾ ਕੰਮ ਕਰਦੇ ਹਨ ਅਤੇ ਹੋਰਾਂ ਨੂੰ
ਰਾਹ ਵਿਖਾਉਂਦੇ ਹੋਏ ਦਸੇਰਾ ਬਣਦੇ ਹਨ । ਅਜੋਕੇ ਸਮੇਂ ਦੀ ਖੇਤੀ ਪ੍ਰਣਾਲੀ ਵਿੱਚ ਖੇਤੀ ਵਿਭਿੰਨਤਾ ਵੱਲ ਹੁੰਗਾਰਾ ਭਰਦਿਆਂ ਪਿੰਡ ਸੰਦੌੜ ਜ਼ਿਲ੍ਹਾ ਮਲੇਰਕੋਟਲਾ ਦੇ ਮਿਹਨਤੀ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ ਜੋ ਕਿ ਇਲਾਕੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ। ਜਿਕਰਯੋਗ ਹੈ ਕਿ ਦਸਵੀਂ ਪਾਸ ਅਗਾਂਹਵਧੂ ਕਿਸਾਨ ਆਪਣੀ ਮਿਹਨਤ ਅਤੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਫਸ਼ਲੀ ਵਿਭਿਨਤਾ ਅਪਣਾ ਕੇ ਆਰਥਿਕ ਤੌਰ ਤੇ ਆਤਮ ਨਿਰਭਰ ਹੋਣ ਉਪਰੰਤ ਕਿਸਾਨ ਨੇ ਆਪਣੇ ਦੋਵੇਂ ਪੁੱਤਰਾਂ ਨੂੰ ਪੰਜਾਬ ਖੇਤੀਬਾੜੀ ਯੂਨਿਵਰਸਿਟੀ ਲਧਿਆਣਾ ਤੋਂ ਖੇਤੀਬਾੜੀ ਦੀ ਪੜਾਈ ਕਰਵਾਈ । ਇੱਕ ਪੁੱਤਰ ਨੇ ਖੇਤੀਬਾੜੀ ਵਿੱਚ ਪੋਸਟ ਗਰੈਜੂਏਟ ਤੱਕ ਦੀ ਤਾਲੀਮ ਹਾਸ਼ਲ ਕਰਨ ਉਪਰੰਤ ਸਕਾਲਰਸ਼ਿਪ ਤੇ ਅਮਰੀਕਾ ਵਿਖੇ ਖੇਤੀਬਾੜੀ ਵਿਸ਼ੇ ਤੇ ਪੀ .ਐਚ.ਡੀ . ਕਰਨ ਲਈ ਅਤੇ ਦੂਜੇ ਨੂੰ ਵੀ ਵਿਦੇਸ਼ ਭੇਜ ਕੇ ਇਲਾਕੇ ਲਈ ਮਿਸਾਲ ਕਾਇਮ ਕੀਤੀ । ਸਾਲ 1996-97 ਦੌਰਾਨ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਤੀਰਥ ਸਿੰਘ ਨੇ ਸਬਜ਼ੀਆਂ ਦੀ ਢੁਕਵੀਂ ਖੇਤੀ ਵਿੱਚ ਪਹਿਲ ਕੀਤੀ । ਉਸ ਨੇ ਤਿੰਨ ਕਨਾਲ ਰਕਬੇ ਵਿਚ ਨੈੱਟ ਹਾਊਸ ਸਥਾਪਿਤ ਕੀਤਾ ਸੀ । ਅਗਾਂਹਵਧੂ ਕਿਸਾਨ ਨੇ ਆਪਣੀ ਮਿਹਨਤ ਸਦਕਾ ਸਾਲ 2009 ਵਿੱਚ ਮੁੱਖ ਮੰਤਰੀ ਐਵਾਰਡ ਸਾਲ 2014 ਵਿੱਚ ਪੂਨਾ ਵਿਖੇ ਕ੍ਰਿਸ਼ੀ ਸੰਸਥਾ ਤੋਂ ਇਲਾਵਾ ਜ਼ਿਲ੍ਹੇ ਪੱਧਰ ਤੇ ਕਈ ਇਨਾਮ ਆਪਣੀ ਝੋਲੀ ਪਾਏ ਸਨ ।ਨਵੇਕਲੀ ਅਤੇ ਅਗਾਂਹਵਧੂ ਸੋਚ ਦੇ ਮਾਲਕ ਕਿਸਾਨ ਹੁਣ 04 ਏਕੜ ਵਿੱਚ ਸਬਜ਼ੀਆਂ, ਗੰਢਿਆਂ ਦੀ ਪਨੀਰੀ , ਹਾਈਬ੍ਰਿਡ ਮਿਰਚ ਸੀ .ਐਚ-1, ਸੀ .ਐਚ -2 ਦਾ ਬੀਜ ਤਿਆਰ ਕਰਕੇ ਕਰੀਬ 800 ਸਬਜ਼ੀ ਉਤਪਾਦਕਾਂ ਨੂੰ ਪੌਦ ਮੁਹੱਈਆ ਕਰਵਾ ਰਿਹਾ ਹੈ । ਖੇਤੀਬਾੜੀ ਵਿਭਾਗ , ਹੋਰ ਸਲਾਹਕਾਰਾਂ ਅਤੇ ਆਧੁਨਿਕ ਤਕਨੀਕੀ ਦਾ ਸਾਥੀ ਬਣਕੇ ਉਹ ਆਉਣ ਵਾਲੇ ਸਮੇਂ ਵਿੱਚ ਫਲਦਾਰ ਬੂਟਿਆਂ ਦੀ ਨਰਸਰੀ ਲਗਾਉਣ ਦੇ ਟਿੱਚੇ ਵੱਲ ਵੱਧ ਕੇ ਨਵੀ ਇਬਾਰਤ ਲਿਖਣ ਲਈ ਤਿਆਰੀ ਕਰ ਰਿਹਾ ਹੈ।ਉਸ ਨੇ ਹੋਰ ਕਿਸਾਨਾਂ ਅਤੇ ਫਸਲਾਂ ਦੇ ਕਾਸਤਕਾਰਾਂ ਨੂੰ ਸੰਦੇਸ਼ ਦਿੰਦਿਆ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਰਲਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਸਬਜ਼ੀਆਂ ਦੀ ਖੇਤੀ / ਕੈਸ਼ ਕਰੋਪਸ ਦੀ ਕਾਸਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ।ਸਹਾਇਕ ਡਾਇਰੈਕਟਰ ਬਾਗਬਾਨੀ ਹਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਵਿੱਚ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ਕੀਤੇ ਜਾ ਰਹ ਹਨ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ । ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਬਸਿਡੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ