Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੇਅਰਮੈਨ ਰਣਜੋਧ ਹਡਾਣਾ ਨੇ ਗਿਨੀਜ਼ ਬੁੱਕ ਆਫ਼ ਰਿਕਾਰਡ ਵਿਜੇਤਾ ਕਰਨ ਗੜੀ ਦਾ ਕੀਤਾ ਸਨਮਾਨ

December 22, 2023 05:41 PM
Arvinder Singh

ਪਟਿਆਲਾ : ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਗਿਨੀਜ਼ ਬੁੱਕ ਆਫ਼ ਰਿਕਾਰਡ ਹੋਲਡਰ ਅਤੇ ਆਮ ਆਦਮੀ ਪਾਰਟੀ ਪਟਿਆਲਾ ਯੂਥ ਵਿੰਗ ਦੇ ਮੀਤ ਪ੍ਰਧਾਨ ਕਰਨ ਗੜੀ ਦਾ ਸ਼ਾਲ ਅਤੇ ਸਿਰਪਾਓ ਪਾ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦੀਪਕ ਸੂਦ, ਸੂਬਾ ਸਕੱਤਰ ਟਰੇਡ ਵਿੰਗ ਪੰਜਾਬ 'ਤੇ ਪ੍ਰਭਾਰੀ ਹਲਕਾ ਡੇਰਾ ਬਸੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ. ਦੱਸਣਯੋਗ ਹੈ ਕਿ ਚੇਅਰਮੈਨ ਹਡਾਣਾ ਨੇ ਕਰਨ ਵਲੋਂ ਉਂਗਲਾਂ ਦੇ ਭਾਰ ਅਤੇ ਪਿੱਠ ਤੇ 10ਕਿੱਲੋ ਵਜ਼ਨ ਰੱਖ ਕੇ 679 ਪੁਸ਼-ਅੱਪ ਨਾਲ ਬਣਾਏ ਗਿਨੀਜ਼ ਬੁੱਕ ਆਫ਼ ਰਿਕਾਰਡ ਵਿਚ ਨਾਮ ਦਰਜ਼ ਕਰਵਾਉਣ ਤੇ ਇਹ ਸਨਮਾਨ ਕੀਤਾ ਹੈ. ਇਸ ਤੋਂ ਪਹਿਲਾਂ ਇਹ ਰਿਕਾਰਡ ਜਰਮਨ ਦੇ ਨਿਕਾ ਡੇਜਰਿਕਵਾਜਡੇ ਦੇ ਨਾਮ ਸੀ, ਜਿਸਨੇ ਕੁਝ ਇਸੇ ਤਰ੍ਹਾਂ ਨਾਲ 645 ਪੁਸ਼-ਅੱਪ ਲਗਾਏ ਸਨ. ਇਸ ਤੋਂ ਇਲਾਵਾ ਮੌਕੇ ਤੇ ਕਰਨ ਨੇ ਆਪਣੇ ਬਾਰੇ ਹੋਰ ਦੱਸਦਿਆਂ ਕਿਹਾ ਕਿ ਉਸਨੇ ਮਸ਼ਹੂਰ ਖਿਡਾਰੀ ਬਰੂਸਲੀ ਵਲੋਂ ਖੇਡ ਪ੍ਰਤੀ ਪਿਆਰ ਨੂੰ ਦੇਖ ਕੇ ਪ੍ਰੇਰਨਾ ਲਈ ਹੈ. ਕਰਨ ਨੇ ਦੱਸਿਆ ਕਿ ਉਹ ਆਪਣੀ ਖੇਡ ਦੇ ਨਾਲ ਨਾਲ ਆਮ ਆਦਮੀ ਪਾਰਟੀ ਲਈ ਵੀ ਇਮਾਨਦਾਰੀ ਨਾਲ ਸੇਵਾਵਾਂ ਨਿਭਾ ਰਿਹਾ ਹੈ.

ਕਰਨ ਨੇ ਦੱਸਿਆ ਕਿ ਉਹ 2016 ਤੋਂ ਇਸ ਦੀ ਪ੍ਰੈਕਟਿਸ ਕਰ ਰਿਹਾ ਸੀ. ਉਹ ਖੁਦ ਇੱਕ ਜਿੰਮ ਚਲਾਉਂਦਾ ਹੈ, ਜਿਸ ਵਿਚ 200 ਦੇ ਕਰੀਬ ਨੌਜਵਾਨਾਂ ਨੂੰ ਸਿਹਤਮੰਦ ਰਹਿਣ ਲਈ ਟਰੇਨਿੰਗ ਦਿੰਦਾ ਹੈ. ਮੌਜੂਦਾ ਰਿਕਾਰਡ ਤੋਂ ਪਹਿਲਾ ਵੀ ਉਹ ਤਿੰਨ ਵਰਲਡ ਰਿਕਾਰਡ ਆਪਣੇ ਨਾਮ ਕਰ ਚੁੱਕਾ ਹੈ. ਜਿਸ ਵਿੱਚ ਪਹਿਲਾ 30 ਸੈਕਿੰਟ ਵਿਚ 1 ਬਾਂਹ ਤੇ 48 ਪੁਸ਼-ਅੱਪ, ਦੂਸਰਾ 30 ਸੈਕਿੰਟ ਵਿੱਚ 4 ਉਂਗਲਾਂ ਤੇ 35 ਪੁਸ਼-ਅੱਪ ਅਤੇ ਤੀਸਰਾ ਇੱਕ ਘੰਟੇ ਵਿੱਚ 1632 ਡੰਡ ਲਗਾ ਚੁੱਕਾ ਹੈ. ਕਰਨ ਮੁਤਾਬਿਕ ਉਸਨੇ ਜੂਨ 2023 ਵਿੱਚ ਆਪਣਾ ਟੀਚਾ ਪੂਰਾ ਕੀਤਾ, ਜਿਸ ਮਗਰੋਂ 10 ਦਸੰਬਰ 2023 ਨੂੰ ਉਨ੍ਹਾਂ ਨੂੰ ਗਿਨੀਜ਼ ਬੁੱਕ ਆਫ਼ ਰਿਕਾਰਡ ਵਲੋਂ ਇਹ ਪ੍ਰਸੰਸਾ ਪੱਤਰ ਮਿਲਿਆ। ਉਨ੍ਹਾਂ ਇਸ ਸਨਮਾਨ ਲਈ ਆਪ ਦੇ ਸੂਬਾ ਸਕੱਤਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ