Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਡੀ.ਸੀ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ

December 22, 2023 07:16 PM
SehajTimes
ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਐਸ.ਸੀ.ਐਫ. ਨੰਬਰ 127, ਦੂਜੀ ਮੰਜ਼ਿਲ, ਫੇਜ-7, ਮੋਹਾਲੀ ਦੇ ਮਾਲਕ ਸ੍ਰੀ ਅਨੁਪਮ ਚੋਪੜਾ ਪੁੱਤਰ ਸ੍ਰੀ ਸੁਰਿੰਦਰ ਮੋਹਨ ਚੋਪੜਾ ਵਾਸੀ ਮਕਾਨ ਨੰਬਰ 180-ਐਚ, ਸਪੈਂਜਲ ਆਈਟਜ਼, ਜ਼ੀਰਕਪੁਰ ਮੋਹਾਲੀ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 18 ਸਤੰਬਰ 2024 ਨੂੰ ਖਤਮ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 345/ਆਈ.ਸੀ. ਮਿਤੀ 19.09.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
 

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ