Sunday, November 02, 2025

Chandigarh

ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼, ਫਰਮ ਦਾ ਏ.ਡੀ.ਸੀ ਵੱਲੋਂ ਲਾਇਸੰਸ ਰੱਦ

December 22, 2023 07:19 PM
SehajTimes
ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਐਸ.ਸੀ.ਐਫ. ਨੰਬਰ 24, ਟਾਪ ਫਲੌਰ, ਫੇਜ਼ 10 ਮੋਹਾਲੀ ਦੇ ਮਾਲਕ ਸ੍ਰੀ ਲਲਿਤ ਸ਼ਰਮਾ ਪੁੱਤਰ ਸ੍ਰੀ ਪ੍ਰਾਨ ਨਾਥ ਸ਼ਰਮਾ ਵਾਸੀ ਮਕਾਨ ਨੰਬਰ 169 ਸੈਕਟਰ-78, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28 ਫਰਵਰੀ 2021 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 39/ਐਮ.ਸੀ.-2 ਮਿਤੀ 29 ਫਰਵਰੀ 2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ