Tuesday, November 04, 2025

Malwa

ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਨੇ ਸਮੂੱਚੀ ਕੌਮ ਵਿੱਚ ਨਵੀਂ ਰੂਹ ਫੂਕੀ : ਕਟਾਰੂਚੱਕ

December 22, 2023 07:50 PM
SehajTimes

ਫ਼ਤਹਿਗੜ੍ਹ ਸਾਹਿਬ : ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਨੇ 07 ਤੇ 09 ਸਾਲ ਦੀ ਛੋਟੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਨੇ ਸਮੁੱਚੀ ਕੌਮ ਵਿੱਚ ਇੱਕ ਨਵੀਂ ਰੂਹ ਫੂਕੀ ਹੈ ਅਤੇ ਇਹ ਉਹ ਇਤਿਹਾਸਕ ਸ਼ਹਾਦਤ ਹੈ ਜਿਸ ਦੀ ਮਿਸਾਲ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਨਹੀਂ ਮਿਲਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਜੁਲਮ ਖਿਲਾਫ ਦਿੱਤੀ ਬੇਮਿਸਾਲ ਸ਼ਹਾਦਤ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

          ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਿੱਖ ਇਤਿਹਾਸ ਦੀ ਇਹ ਮਹਾਨ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਡੇ ਨੌਜਵਾਨ ਗਲਤ ਸੰਗਤ ਵਿੱਚ ਪੈ ਕੇ ਨਸ਼ਿਆਂ ਵਰਗੀ ਲਾਹਣਤ ਵਿੱਚ ਫਸਦੇ ਜਾ ਰਹੇ ਹਨ ਉਸ ਸਮੇਂ ਛੋਟੇ ਸਾਹਿਬ਼ਜਾਦਿਆਂ ਦੀ ਇਸ ਬੇਮਿਸਾਲ ਸ਼ਹਾਦਤ ਤੋਂ ਸੇਧ ਲੈ ਕੇ ਹੀ ਨੌਜਵਾਨ ਕੁਰੀਤੀਆਂ ਰਹਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਐਚ.ਐਸ. ਬਰਾੜ, ਆਮ ਆਦਮੀ ਪਾਰਟੀ ਦੇ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਹੋਰ ਪਤਵੰਤੇ ਹਾਜਰ ਸਨ।

Have something to say? Post your comment

 

More in Malwa

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ