Sunday, May 05, 2024

Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

December 23, 2023 07:20 AM
SehajTimes

ਮਿਤੀ 23-12-2023 (08 ਪੋਹ ਨਾਨਕਸ਼ਾਹੀ ਸੰਮਤ 555)

ਰਾਮਕਲੀ ਮਹਲਾ ੫ ॥

ਮਹਿਮਾ ਨ ਜਾਨਹਿ ਬੇਦ ॥ਬ੍ਰਹਮੇ ਨਹੀ ਜਾਨਹਿ ਭੇਦ ॥ਅਵਤਾਰ ਨ ਜਾਨਹਿ ਅੰਤੁ ॥ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ਅਪਨੀ ਗਤਿ ਆਪਿ ਜਾਨੈ ॥ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ਖੋਜਤ ਹਾਰੇ ਦੇਵ ॥ਦੇਵੀਆ ਨਹੀ ਜਾਨੈ ਮਰਮ ॥ਸਭ ਊਪਰਿ ਅਲਖ ਪਾਰਬ੍ਰਹਮ ॥੨॥ਅਪਨੈ ਰੰਗਿ ਕਰਤਾ ਕੇਲ ॥ਆਪਿ ਬਿਛੋਰੈ ਆਪੇ ਮੇਲ ॥ਇਕਿ ਭਰਮੇ ਇਕਿ ਭਗਤੀ ਲਾਏ ॥ਅਪਣਾ ਕੀਆ ਆਪਿ ਜਣਾਏ ॥੩॥ਸੰਤਨ ਕੀ ਸੁਣਿ ਸਾਚੀ ਸਾਖੀ ॥ਸੋ ਬੋਲਹਿ ਜੋ ਪੇਖਹਿ ਆਖੀ ॥ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥

ਵਿਆਖਿਆ:

ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ ॥੧॥ (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।
(ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ ॥੧॥ ਰਹਾਉ ॥ (ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ॥੨॥ (ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ ॥੩॥ (ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ ॥੪॥੨੫॥੩੬॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸ਼ੇਰਗੜ੍ਹ ਚੀਮਾ ਵਿਖੇ, ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ