Wednesday, May 15, 2024

Malwa

ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਜਾਣੂ ਕਰਵਾਇਆ

December 25, 2023 06:42 PM
ਤਰਸੇਮ ਸਿੰਘ ਕਲਿਆਣੀ

 ਸੰਦੌੜ : 19 ਦਸੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਜੀ ਨੂੰ ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਜਾਣੂ ਕਰਵਾਇਆ ਗਿਆ । ਯੂਨੀਅਨ ਵੱਲੋਂ ਵਿਸ਼ੇਸ਼ ਸਿੱਖਿਆ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਆਰ ਟੀ ਈ ਐਕਟ 2022 ਦੀ ਸੋਧ ਅਨੁਸਾਰ ਇੱਕ ਸਕੂਲ ਇੱਕ ਵਿਸ਼ੇਸ਼ ਅਧਿਆਪਕ ਦੀ ਨਿਯੁਕਤੀ ਨੂੰ ਅਮਲੀ ਰੂਪ ਦਿੱਤੇ ਜਾਣ ਦੀ ਗੱਲ ਕਹੀ ਗਈ। ਮੰਤਰੀ ਜੀ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਸਾਰੀਆਂ ਮੰਗਾਂ ਜਾਇਜ ਹਨ ਤੇ ਮੁੱਦਾ ਦਿਵਿਆਂਗ ਬੱਚਿਆਂ ਦੀ ਸਿੱਖਿਆ ਨਾਲ ਸਬੰਧਤ ਹੋਣ ਕਰਕੇ ਸਿੱਖਿਆ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਅਮਨਦੀਪ ਸਿੰਘ, ਭੁਪਿੰਦਰ ਸਿੰਘ ਅਤੇ ਸੁਰਜੀਤ ਮੌਜੂਦ ਸਨ।

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ