Friday, May 03, 2024

Chandigarh

ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਵਿਸਾਖੀ (Baisakhi) ਮੌਕੇ ਲੋਕਾਂ ਨੂੰ ਵਧਾਈ

April 12, 2021 07:54 PM
SehajTimes

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ (Khalsa Panth) ਦੇ ਸਾਜਨਾ ਦਿਵਸ ਅਤੇ ਵਿਸਾਖੀ (Baisakhi) ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।
ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।
ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ 1699 ਵਿੱਚ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਜਾਤਾਂ ਦੇ ਲੋਕਾਂ ਵਿੱਚੋਂ ਪੰਜ ਪਿਆਰਿਆਂ ਨੂੰ ਚੁਣ ਕੇ ਅੰਮ੍ਰਿਤ ਦੀ ਦਾਤ ਬਖਸ਼ਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਕੀਤੀ ਸਥਾਪਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਇਕ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਗਈ ਅਤੇ ਇਸ ਨੇ ਸਾਨੂੰ ਮਨੁੱਖਤਾ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੰਦੇਸ਼ ਦਿੱਤਾ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa)
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਿਹਨਤਕਸ਼ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਫ਼ਸਲ ਦੀ ਵਾਢੀ ਸ਼ੁਰੂ ਕਰਦਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਇਤਿਹਾਸਕ ਦਿਹਾੜਾ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਰਿਵਾਇਤਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਸਾਵਧਾਨੀ ਉਪਾਵਾਂ ਨਾਲ ਮਨਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ, “ਆਓ ਅਕਾਲ ਪੁਰਖ ਨੂੰ ਅਰਦਾਸ ਕਰੀਏ ਕਿ ਉਹ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀਕਲਾ ਵਿੱਚ ਰੱਖਣ ਅਤੇ ਹਮੇਸ਼ਾ ਸਾਨੂੰ ਸੁਰੱਖਿਅਤ ਤੇ ਖੁਸ਼ ਰੱਖਣ।”

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ