Tuesday, November 04, 2025

Majha

ਸਤਿਕਾਰ ਕਮੇਟੀ ਦੇ ਪ੍ਰਧਾਨ ਵੱਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ (ਖਾਲੜਾ) ਕਮੇਟੀ ਦਾ ਗਠਨ ਕੀਤਾ ਗਿਆ

December 26, 2023 07:50 PM
Manpreet Singh khalra

ਖਾਲੜਾ : ਕਸਬਾ ਖਾਲੜਾ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਖਾਲੜਾ ਵਿਖੇ ਇੱਕ ਮੀਟਿੰਗ ਹੋਈ । ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਪੰਜ ਪ੍ਰਧਾਨੀ ਅਤੇ 12 ਮੈਬਰੀ ਕਮੇਟੀ ਦੀ ਚੋਣ ਕੀਤੀ ਗਈ । ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਉਦੋਕੇ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਗ੍ਰੰਥੀ ਸਿੰਘ ਨੂੰ ਬਾਤੋਰ ਸੇਵਾਦਾਰ ਨਿਯੁਕਤ ਕੀਤਾ ਗਿਆ ਸੀ । ਇਸ ਸਮੇਂ ਉਹਨਾ ਖਾਲੜਾ ਦੇ ਵਾਸੀਆ ਦੀ ਹਾਜਰੀ ਵਿੱਚ ਸਰਬਸੰਮਤੀ ਨਾਲ ਇੱਕ ਫੈਸਲਾ ਕੀਤਾ ਜਿਸਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਹਾਜਰ ਸੰਗਤਾਂ ਵੱਲੋਂ ਪ੍ਰਵਾਨਗੀ ਦਿੱਤੀ ਗਈ । ਸੰਗਤਾਂ ਵੱਲੋਂ ਪਾਸ ਮਤੇ ਵਿੱਚ ਇਹ ਫੈਸਲਾ ਲਿਆ ਗਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਲਈ ਇੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਜਾਵੇ । ਇਸ ਮੌਕੇ ਜਥੇਦਾਰ ਮੋਹਨ ਸਿੰਘ ਨੂੰ ਸਲਾਹਕਾਰ, ਡਾ ਸੁਖਬੀਰ ਸਿੰਘ,ਡਾ ਕੁਲਵਿੰਦਰ ਸਿੰਘ, ਸਰਵਨਜੀਤ ਸਿੰਘ, ਕੁਲਵੰਤ ਸਿੰਘ, ਹੀਰਾ ਸਿੰਘ ਆਦਿ ਪੰਜਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸਤੋ ਇਲਾਵਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਦੇਣ ਲਈ 12 ਮੈਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ । ਜਿੰਨਾ ਵਿੱਚ ਡਿਪਟੀ ਸਿੰਘ, ਸਰਦੂਲ ਸਿੰਘ, ਰਣਬੀਰ ਸਿੰਘ, ਹਰਜੀਤ ਕੁਮਾਰ, ਸਰਵਨ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ, ਗੋਲਡੀ ਮੁਲਤਾਨ ਸਿੰਘ, ਸਤਨਾਮ ਸਿੰਘ, ਹਨੀ ਸਿੰਘ, ਅਮਰਿੰਦਰ ਸਿੰਘ ਰਵੀ ਅਤੇ ਗੁਰਲਾਲ ਸਿੰਘ ਆਦਿ ਨਿਯੁਕਤ ਕੀਤੇ ਗਏ ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ