Sunday, May 05, 2024

Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

December 28, 2023 07:01 AM
SehajTimes

ਮਿਤੀ 28-12-2023 (13 ਪੋਹ ਨਾਨਕਸ਼ਾਹੀ ਸੰਮਤ 555)

 

ਸੋਰਠਿ ਮਹਲਾ ੩

ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥


सोरठि महला ३

घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥
ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।

ਵਿਆਖਿਆ 

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

Have something to say? Post your comment

 

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸ਼ੇਰਗੜ੍ਹ ਚੀਮਾ ਵਿਖੇ, ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ