Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੁਲਿਸ ਨੇ ਧਰਨਾ ਦੇਣ ਤੋਂ ਰੋਕਣ ਲਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ

December 28, 2023 11:49 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਧੂਰੀ ਸ਼ੂਗਰ ਮਿੱਲ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਪ੍ਰਸਤਾਵਿਤ ਅੰਦੋਲਨ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਬੁੱਧਵਾਰ ਸਵੇਰੇ 4 ਵਜੇ ਤੋਂ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਸੀਨੀਅਰ ਨੇਤਾਵਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਮੱਖਣ ਸਿੰਘ ਪਾਪੜਾ ਨੂੰ ਪੁਲੀਸ ਨੇ ਸਵੇਰੇ 5 ਵਜੇ ਹਿਰਾਸਤ ਵਿੱਚ ਲੈ ਲਿਆ। ਇਸ ਦੀ ਸੂਚਨਾ ਮਿਲਦੇ ਹੀ ਯੂਨੀਅਨ ਨੇ ਪੁਲਿਸ ਅਤੇ ਸਰਕਾਰ ਦੀ ਇਸ ਕਾਰਵਾਈ ਦੇ ਖਿਲਾਫ ਲੌਂਗੋਵਾਲ ਥਾਣੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ। ਪਰ ਕਰੀਬ 3 ਵਜੇ ਪੁਲੀਸ ਨੇ ਤਿੰਨ ਦਰਜਨ ਤੋਂ ਵੱਧ ਅੰਦੋਲਨਕਾਰੀ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਜਸਵੀਰ ਸਿੰਘ ਮੈਦੇਵਾਸ ਨੇ ਮੋਬਾਈਲ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਧੂਰੀ ਸ਼ੂਗਰ ਮਿੱਲ ਨੂੰ ਹਰ ਹਾਲਤ ਵਿੱਚ ਚਾਲੂ ਕਰਵਾਇਆ ਜਾਵੇਗਾ ਅਤੇ ਸਮਾਂ ਆਉਣ ’ਤੇ ਸਰਕਾਰ ਨੂੰ ਇਸ ਦੇ ਹੰਕਾਰ ਦਾ ਜਵਾਬ ਦਿੱਤਾ ਜਾਵੇਗਾ। ਇਹ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ। ਦੂਜੇ ਪਾਸੇ ਡੀਐਸਪੀ ਭਰਪੂਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੇ ਲੌਂਗੋਵਾਲ ਥਾਣੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਅੰਦੋਲਨਕਾਰੀ ਕਿਸਾਨਾਂ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲਿਆ ਗਿਆ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ