Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ 

December 28, 2023 03:47 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੁੱਲ ਹਿੰਦ ਕਿਸਾਨ ਸਭਾ ਪੰਜਾਬ ਇਕਾਈ ਸੁਨਾਮ ਅਤੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) , ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ  ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜ਼ਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਸ਼ਹੀਦ ਊਧਮ ਸਿੰਘ ਜੀ ਦਾ 124ਵਾਂ ਜਨਮ ਦਿਵਸ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਮਨਾਇਆ ਗਿਆ । ਸਮਾਗਮ ਦੀ ਮੁੱਖ ਮਹਿਮਾਨ ਊਸ਼ਾ ਰਾਣੀ ਪ੍ਰਧਾਨ ਆਲ ਇੰਡੀਆ ਆਂਗਣਵਾੜੀ ਵਰਕਰ ਯੂਨੀਅਨ ਅਤੇ ਸੀਟੂ ਦੇ ਸੱਕਤਰ ਪੰਜਾਬ ਚੰਦਰ ਸ਼ੇਖਰ ਤੇ ਭਾਰਤ ਨਿਰਮਾਣ ਯੂਨੀਅਨ ਪੰਜਾਬ( ਸੀਟੂ) ਦੇ ਜਿਲ੍ਹਾ ਸੰਗਰੂਰ ਦੇ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਧਰਮ ਨਿਰਪੱਖ ਵਾਲੀ ਵਿਚਾਰਧਾਰਾ ਸਦਾ ਅਮਰ ਰਹੇਗੀ। ਇਤਿਹਾਸ ਹਮੇਸ਼ਾ ਸਮੇਂ ਦੇ ਸ਼ਾਸਕਾਂ ਦੇ ਖਿਲਾਫ ਲੜਣ ਵਾਲੇ ਲੋਕਾਂ ਨਾਲ ਹੀ ਬਣਦਾ । ਇਸ ਮੌਕੇ ਮਾਸਟਰ ਮੱਘਰ ਸਿੰਘ ਭੁੱਲਰ ਲੌਂਗੋਵਾਲ ਵੱਲੋ ਸ਼ਹੀਦ ਊਧਮ ਸਿੰਘ ਜੀ ਦਾ ਸਾਲ 2024 ਦਾ ਕੈਲੰਡਰ ਜਾਰੀ ਕੀਤਾ ਗਿਆ। ਬੁਲਾਰਿਆ ਵੱਲੋ ਇਸ ਮੌਕੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਪਾਰਲੀਮੈਂਟ ਸਾਹਮਣੇ ਲਾਏ ਅਤੇ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਤਸਵੀਰ ਲਗਾਏ ।
ਇਸ ਮੌਕੇ ਸੀਟੂ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਔਲਖ ਤੇ ਸੱਕਤਰ ਜਰਨੈਲ ਸਿੰਘ ਜਨਾਲ, ਐਡਵੋਕੇਟ ਮਿੱਤ ਸਿੰਘ, ਅਮਰੀਕ ਸਿੰਘ ਕਾਂਝਲਾ, ਸੁਖਵੰਤ ਸਿੰਘ ਭਸੌੜ, ਸਤਵੀਰ ਸਿੰਘ ਤੂੰਗਾਂ, ਰਾਮ ਸਿੰਘ ਸੋਹੀਆਂ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਮਦਨ ਲਾਲ ਬਾਂਸਲ, ਗੁਰਦਿਆਲ ਸਿੰਘ ਸਰਾਓ, ਅਮਰੀਕ ਉ ਖੰਨਾ, ਗੁਰਬਖਸ਼ ਸਿੰਘ ਜਖੇਪਲ ,ਮਾਸਟਰ ਕਸ਼ਮੀਰ ਸਿੰਘ, ਗੁਰਜੰਟ ਸਿੰਘ ਪ੍ਰਧਾਨ ਰੰਗ ਸ਼ਾਜ ਯੂਨੀਅਨ, ਆਂਗਣਵਾੜੀ ਵਰਕਰ ਯੂਨੀਅਨ ਦੀ ਆਗੂ ਤ੍ਰਿਸ਼ਨਜੀਤ ਕੌਰ  ,ਮਨਦੀਪ ਕੁਮਾਰੀ ਅਤੇ ਵੱਡੀ ਗਿਣਤੀ ਵਿੱਚ ਹੋਰਨਾਂ ਨੇ ਸ਼ਿਰਕਤ ਕੀਤੀ । ਸਹਿਬਜਾਦਿਆਂ ਦੀ ਯਾਦ ਵਿੱਚ ਚਾਹ ਤੇ ਬਰੈਡਾਂ ਦੇ ਲੰਗਰ ਰਾਜੀਵ ਕੌਸ਼ਿਕ , ਗੁਰਚਰਨ ਸਿੰਘ ਹਾਂਡਾ , ਮਾਸਟਰ ਮਲਕੀਤ ਸਿੰਘ ਅਤੇ ਸੁਰਿੰਦਰ ਸਿੰਘ ਸੰਧੇ ਵੱਲੋ ਲਗਾਏ ਗਏ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ