Tuesday, May 21, 2024

Malwa

ਕੇਂਦਰੀ ਮੰਤਰੀ ਨੇ ਗਿਣਾਈਆਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ

December 28, 2023 04:12 PM
SehajTimes
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਵੈਨ ਹਲਕਾ ਸੁਨਾਮ ਦੇ ਪਿੰਡ ਮੰਡੇਰ ਕਲਾਂ ਵਿਖੇ ਪਹੁੰਚੀ, ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਸੁਭਾਸ਼ ਸਰਕਾਰ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਕੇਂਦਰੀ ਸਿੱਖਿਆ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਪਿੰਡ ਪਿੰਡ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਮੁਲਕ ਅੰਦਰ ਤਰੱਕੀ ਦੀਆਂ ਸਿਖਰਾਂ ਤੇ ਪੁੱਜੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਿੱਚ ਭਾਰਤ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ, ਭਾਰਤ ਨੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤੌਰ 'ਤੇ ਵਿਕਾਸ ਕੀਤਾ ਹੈ, ਜੋ ਪਿਛਲੀਆਂ ਸਰਕਾਰਾਂ ਵਿੱਚ ਅਸੰਭਵ ਲੱਗਦਾ ਸੀ ਉਸਨੂੰ ਮੋਦੀ ਸਰਕਾਰ ਨੇ ਸੰਭਵ ਹੀ ਨੀ ਕੀਤਾ ਸਗੋਂ ਕਰਕੇ ਵਿਖਾਇਆ ਹੈ। ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਮੰਡੇਰ ਕਲਾਂ ਦੇ ਵਾਸੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਹਿਲਾਂ ਜਾਣੂੰ ਕਰਵਾਇਆ ਗਿਆ ਅਤੇ ਮੌਕੇ 'ਤੇ ਕੈਂਪ ਵਿੱਚ ਹਰ ਯੋਗ ਵਿਅਕਤੀ ਦੇ ਫਾਰਮ ਭਰਵਾਕੇ ਲਾਭ ਦਿੱਤਾ ਗਿਆ। ਮੈਡਮ ਬਾਜਵਾ ਨੇ ਦੱਸਿਆ ਕਿ ਸਮੂਹ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਸੁਭਾਸ਼ ਸਰਕਾਰ ਨੂੰ ਪਿੰਡ ਮੰਡੇਰ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਅੱਪਗ੍ਰੇਡ ਕਰਨ ਅਤੇ ਪਿੰਡ ਮੰਡੇਰ ਕਲਾਂ ਵਿਖੇ ਵੱਡਾ ਕਮਿਊਨਿਟੀ ਹਾਲ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ ਹੈ। ਇਸ ਮੌਕੇ ਐਸ.ਡੀ.ਐਮ ਸੰਗਰੂਰ ਚਰਨਜੋਤ ਵਾਲੀਆ, ਹਰਮਨਦੇਵ ਸਿੰਘ ਬਾਜਵਾ, ਸਰਪੰਚ ਮੰਡੇਰ ਕਲਾਂ ਸੁਖਦੀਪ ਸਿੰਘ ਹੈਪੀ,  ਰਵੀ ਡਸਕਾ ਭਾਜਪਾ ਯੂਥ ਪ੍ਰਧਾਨ, ਹਿੰਮਤ ਸਿੰਘ ਬਾਜਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਪਰਮਜੀਤ ਸਰਪੰਚ ਦੁੱਲਟ ਵਾਲਾ, ਵਿੱਕੀ ਕੌਸਲਰ ਲੋਂਗੋਵਾਲ, ਬਲਵਿੰਦਰ ਕੌਸਲਰ, ਜੱਗ ਨੰਬਰਦਾਰ, ਪਵਨ ਮੰਡੇਰਾਂ ਆਦਿ ਮੌਜੂਦ ਸਨ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ