Thursday, May 02, 2024

Malwa

ਅਕਾਲੀ ਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਰਖਾਸਤਗੀ ਮੰਗੀ 

December 28, 2023 06:09 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਰਖਾਸਤਗੀ ਮੰਗੀ ਹੈ। ਸੁਨਾਮ ਦੀ ਇੱਕ ਅਦਾਲਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਨੌਂ ਹੋਰਨਾਂ ਨੂੰ ਇੱਕ ਪਰਿਵਾਰਕ ਝਗੜੇ ਵਿੱਚ ਦੋ ਦੋ ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਉਕਤ ਮਾਮਲਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੱਕ ਪਹੁੰਚ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਚੀਫ਼ ਵ੍ਹਿਪ ਅਤੇ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਤੀ ਪੱਤਰ ਭੇਜ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਰਖ਼ਾਸਤਗੀ ਦੀ  ਮੰਗ ਕੀਤੀ ਹੈ | ਉਕਤ ਜਾਣਕਾਰੀ ਵੀਰਵਾਰ ਨੂੰ ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਰਾਜਿੰਦਰ ਦੀਪਾ ਨੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਅਕਾਲੀ ਆਗੂ ਰਾਜਿੰਦਰ ਦੀਪਾ ਨੇ ਦੱਸਿਆ ਕਿ ਪਾਰਟੀ ਦੇ ਹਲਕਾ ਬੰਗਾ ਤੋਂ ਵਿਧਾਇਕ ਡਾਕਟਰ ਸੁੱਖੀ ਨੇ ਲਿਖਤੀ ਰੂਪ ਵਿੱਚ ਅਜਿਹੇ ਮਾਮਲਿਆਂ ਦੀ ਉਦਾਹਰਨ ਦਿੱਤੀ ਹੈ। ਜਿਸ ਵਿੱਚ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਲੋਕ ਨੁਮਾਇੰਦਿਆਂ ਵਿਰੁੱਧ ਦਿੱਤੇ ਗਏ ਪਿਛਲੇ ਫੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ। ਵਿਧਾਇਕ ਡਾ: ਸੁੱਖੀ ਨੇ ਮੰਗ ਕੀਤੀ ਹੈ ਕਿ ਅਮਨ ਅਰੋੜਾ (ਕੈਬਨਿਟ ਮੰਤਰੀ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਜਾਵੇ ਅਤੇ ਸ਼ਿਕਾਇਤਕਰਤਾ ਨੂੰ ਇਨਸਾਫ਼ ਦਿਵਾਉਣ ਲਈ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਦੱਸਣਯੋਗ ਹੈ ਕਿ ਸਬ ਡਵੀਜ਼ਨਲ ਜ਼ੁਡੀਸ਼ੀਅਲ ਮੈਜਿਸਟਰੇਟ ਸੁਨਾਮ ਦੀ ਅਦਾਲਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸਦੀ ਮਾਤਾ ਪਰਮੇਸ਼ਰੀ ਦੇਵੀ ਸਮੇਤ ਪੰਦਰਾਂ ਸਾਲ ਪੁਰਾਣੇ ਇੱਕ ਪਰਿਵਾਰਕ ਝਗੜੇ ਵਿੱਚ ਦੋ ਦੋ ਸਾਲ ਦੀ ਸਜ਼ਾ ਅਤੇ ਜੁਰਮਾਨੇ ਦਾ ਹੁਕਮ ਸੁਣਾਇਆ ਸੀ।

Have something to say? Post your comment

 

More in Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ