Tuesday, May 14, 2024

Malwa

ਖ਼ੂਨਦਾਨ ਵਰਗੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ

December 29, 2023 12:20 PM
SehajTimes
 
ਫ਼ਤਹਿਗੜ੍ਹ ਸਾਹਿਬ : ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ ਮਾਤਾ ਗੁਜਰੀ ਕਾਲਜ ਸਮੇਤ ਵੱਖੋ ਵੱਖ ਥਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਖੂਨਦਾਨ ਕੈਂਪਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਡਿਪਟੀ ਸਕੱਤਰ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਮਨੁੱਖਤਾ ਲਈ ਮਿਸਾਲੀ ਕੁਰਬਾਨੀ ਦਿੱਤੀ। ਅੱਜ ਲੋੜ ਹੈ ਉਹਨਾਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨ ਦੀ। ਸਾਨੂੰ ਖੂਨਦਾਨ ਵਰਗੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਤਾਂ ਜੋ ਮਨੁੱਖਤਾ ਦੀ ਸੇਵਾ ਕੀਤੀ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਹਨਾਂ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਤੋਂ ਸੇਧ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। 
 
ਖੂਨਦਾਨ ਕੈਂਪ ਦੌਰਾਨ ਉਹਨਾਂ ਕਿਹਾ ਕਿ ਅੱਜ ਦੇ ਭੱਜ ਦੌੜ ਦੇ ਦੌਰ ਵਿੱਚ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ, ਜਿਨ੍ਹਾਂ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਸਿਰਫ ਖੂਨਦਾਨ ਰਾਹੀਂ ਹੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਮੋਹਰੀ ਹੋ ਕੇ ਖੂਨਦਾਨ ਕਰਨ। ਇਸ ਨਾਲ ਉਨ੍ਹਾਂ ਦੀ ਸਿਹਤ ਤੇ ਕੋਈ ਮਾੜਾ ਅਸਰ ਨਹੀਂ ਪਵੇਗਾ ਅਤੇ ਖੂਨਦਾਨ ਨਾਲ ਅਨੇਕਾਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਵਾਲੇ ਇਸ ਕੰਮ ਵਿੱਚ ਉਹ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਤਾਂ ਜੋ ਖੂਨ ਦੀ ਘਾਟ ਕਾਰਨ ਕੋਈ ਅਨਮੋਲ ਮਨੁੱਖੀ ਜਾਨ ਨਾ ਜਾ ਸਕੇ।

Have something to say? Post your comment

 

More in Malwa

ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ (ਰਜਿ.196) ਪਟਿਆਲਾ (ਪੰਜਾਬ) ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ

ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਕੇ ਮਨਾਇਆ ਸਰਹੰਦ ਫਤਿਹ ਦਿਵਸ

ਸ਼ਹਿਰ ’ਚ ਐਲ ਐਂਡ ਟੀ ਵੱਲੋਂ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਮਾਨ ਸਰਕਾਰ ਦਾ ਐਨ ਓ ਸੀ ਤੋਂ ਛੋਟ ਦਾ ਦਾਅਵਾ ਖੋਖਲਾ : ਕੌਸ਼ਿਕ 

ਕੌਮੀ ਲੋਕ ਅਦਾਲਤ ਵਿੱਚ 882 ਕੇਸਾਂ ਦਾ ਹੋਇਆ ਨਿਪਟਾਰਾ

ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 158 ਸ਼ਿਕਾਇਤਾਂ ਦਾ ਵੀ ਨਿਪਟਾਰਾ

ਵਿਅਕਤੀ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ

ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

ਸੁਖਬੀਰ ਬਾਦਲ ਵੱਲੋਂ ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ  ਦਾ ਸੱਦਾ 

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ