Saturday, May 18, 2024

Chandigarh

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

December 29, 2023 12:26 PM
SehajTimes
ਚੰਡੀਗੜ੍ਹ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।  ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।  ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ।
 
 ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।

Have something to say? Post your comment

 

More in Chandigarh

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C