Thursday, May 02, 2024

Malwa

ਸਿਹਤ ਵਿਭਾਗ (Health Department) ਵਲੋਂ ਦਾਣਾ ਮੰਡੀ, ਮਾਰਕੀਟ ਕਮੇਟੀ ਦਫਤਰਾਂ ਚ ਲਗਾਏ ਗਏ ਕੋਰੋਨਾ ਵੈਕਸੀਨ ਸਬੰਧੀ ਕੈਪ

April 13, 2021 09:25 AM
SehajTimes

ਬਰਨਾਲਾ : ਵਿਭਾਗ ਵਲੋਂ ਅੱਜ ਦਾਣਾ ਮੰਡੀ ਬਰਨਾਲਾ, ਮਾਰਕੀਟ ਕਮੇਟੀ ਦਫਤਰ ਤਪਾ ਅਤੇ ਮਾਰਕੀਟ ਕਮੇਟੀ ਦਫਤਰ ਮਹਿਲ ਕਲਾਂ ਵਿਖੇ ਕੋਰੋਨਾ ਵੈਕਸੀਨ ਸਬੰਧੀ ਕੈੰਪ ਲਗਾਏ ਗਏ।

        ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਮੰਡੀਆਂ ਚ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸੌਖ ਲਈ ਮੰਡੀਆਂ ਚ ਹੀ ਵੈਕਸੀਨ ਲਗਾਉਣ ਲਈ ਕੈੰਪ ਲਗਾਏ ਜਾ ਰਹੇ ਹਨ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਰਹਿਨੁਮਾਈ ਚ ਇਹ ਕੈੰਪ ਲਗਾਏ ਜਿਸ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਤ ਕੀਤਾ ਗਿਆ। ਇਸ ਮੌਕੇ ਮਾਸ ਮੀਡੀਆ ਅਫਸਰ ਸ਼੍ਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਵੈਕਸੀਨ ਨਾ ਸਿਰਫ ਲਵਾਉਣ ਵਾਲੇ ਲਈ ਲਾਭ ਦਾਇਕ ਹੈ ਬਲਕਿ ਉਸ ਦੇ ਘਰ ਦੇ ਮੈਂਬਰਾਂ ਲਈ ਵੀ ਲਾਭਦਾਇਕ ਹੈ ਜਿਨ੍ਹਾਂ ਨੂੰ ਅੱਗੇ ਇਨਫੈਕਸ਼ਨ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

        ਹੁਣ ਤੱਕ ਜ਼ਿਲ੍ਹਾ ਬਰਨਾਲਾ ਚ ਕੁੱਲ 22926 ਡੋਜ਼ਾਂ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ ਜਿਨ੍ਹਾਂ ਵਿਚੋਂ 2616 ਦੋਸ਼ਾਂ ਸਿਹਤ ਵਿਭਾਗ ਦੇ ਕਰਮਚਾਰੀਆਂ, 5922 ਡੋਜ਼ਾਂ ਫ਼ਰੰਟ ਲਾਈਨ ਵਰਕਰਾਂ ਅਤੇ 14388 ਡੋਜ਼ਾਂ 45  ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਈ ਗਈ ਹੈ।   ਆਮ ਵਿਅਕਤੀ ਉਮਰ 45 ਤੋਂ ਵੱਧ ਅਤੇ ਕਿਸੇ ਵੀ ਉਮਰ ਦਾ ਫ਼ਰੰਟ ਲਾਈਨ ਵਰਕਰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਕੋਰੋਨਾ ਵੈਕਸੀਨ ਲਵਾ ਸਕਦੇ ਹਨ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ