Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

December 29, 2023 02:13 PM
SehajTimes
ਚੰਡੀਗੜ੍ਹ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਵਿਸ਼ੇਸ਼ ਸਕੱਤਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਸਕੂਲ ਸਿੱਖਿਆ ਵਿਭਾਗ, ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਨੈਸ਼ਨਲ ਹੈਲਥ ਮਿਸ਼ਨ, ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਬੱਚਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਨੂੰ ਨੁਕਸਾਨ ਅਤੇ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ, ਬਾਲ ਸੁਰੱਖਿਆ ਅਤੇ ਵਿਕਾਸ ਹਿਤ ਬਣੇ ਕਾਨੂੰਨਾਂ ਤੇ ਅਮਲ ਨਾ ਕਰਨਾ, ਨੀਤੀ, ਦਿਸ਼ਾ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਸਬੰਧੀ ਸ਼ਿਕਾਇਤਾਂ ਦੇ ਨਾਲ-ਨਾਲ ਖੁਦ ਮਾਮਲੇ ਦੀ ਪੜਤਾਲ ਕਰਨ ਹਿਤ ਸਿਵਲ ਕੋਰਟ ਦੇ ਅਧਿਕਾਰ ਰੱਖਦਾ ਹੈ। ਬੱਚਿਆਂ ਨਾਲ ਸਬੰਧਤ ਵੱਖ-ਵੱਖ ਕਾਨੂੰਨਾਂ ਅਤੇ ਵਿਧਾਨ ਸਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਜਿਵੇਂ ਕਿ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012, ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਅਤੇ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਐਕਟ, 2005 ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਹੈ। ਚੇਅਰਮੈਨ ਨੇ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਹਿਤ ਕਿਸੇ ਵੀ ਕਾਨੂੰਨ ਦੁਆਰਾ ਜਾਂ ਕਾਨੂੰਨ ਦੇ ਅਧੀਨ ਮੌਜੂਦਾ ਸਮੇਂ ਵਿਚ ਲਾਗੂ ਸੁਰੱਖਿਆ ਦੀ ਜਾਂਚ ਅਤੇ ਸਮੀਖਿਆ ਅਤੇ ਇਨ੍ਹਾਂ ਦੇ ਪ੍ਰਭਾਵ ਲਾਗੂ ਕੀਤੇ ਜਾਣ। ਇਸ ਸੁਰੱਖਿਆ ਦੀ ਕਾਰਜ ਸ਼ੈਲੀ ਤੇ ਸਾਲਾਨਾ ਅਤੇ ਅਜਿਹੀਆਂ ਹੋਰ ਅਵਧੀਆਂ ਤੇ, ਕਮਿਸ਼ਨ ਨੂੰ ਰਿਪੋਟ ਭੇਜਣ ਲਈ ਕਿਹਾ।
 
 
ਉਨ੍ਹਾਂ ਕਿਹਾ ਕਿ ਬਾਲ ਅਧਿਕਾਰਾਂ ਦੀ ਉਲੰਘਣਾ ਦੀ ਪੜਤਾਲ ਕਰਨਾ ਅਤੇ ਅਜਿਹੇ ਮਾਮਲਿਆਂ ਵਿਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਧਿਆਨ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ, ਜਿਨ੍ਹਾਂ ਵਿਚ ਕੰਮਜ਼ੋਰ ਸਥਿਤੀ ਵਿੱਚ ਰਹਿ ਰਹੇ ਬੱਚੇ, ਹਾਸ਼ੀਏ ਤੇ ਜਾਂ ਲਾਭ ਵਿਹੂਣੇ ਬੱਚੇ, ਕਾਨੂੰਨੀ ਵਿਵਾਦ ਵਿੱਚ ਉਲਝੇ ਬੱਚੇ, ਕਿਸ਼ੋਰ, ਬਿਨ੍ਹਾਂ ਪਰਿਵਾਰ ਦੇ ਬੱਚੇ ਅਤੇ ਕੈਦੀਆਂ ਦੇ ਬੱਚੇ ਸ਼ਾਮਲ ਹਨ, ਨਾਲ ਸਬੰਧਤ ਮਾਮਲਿਆਂ ਨੂੰ ਦੇਖਣਾ ਅਤੇ ਉਚਿਤ ਸਮਾਧਾਨ ਕਰਨ ਦੀ ਜ਼ਰੂਰਤ ਹੈ। ਬਾਲ ਅਧਿਕਾਰਾਂ ਤੇ ਮੌਜੂਦਾ ਨੀਤੀਆਂ, ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀ ਸਮੇਂ-ਸਮੇਂ ਸਿਰ ਸਮੀਖਿਆ ਕਰਨਾ ਅਤੇ ਬੱਚਿਆਂ ਦੇ ਉੱਤਮ ਹਿਤ ਵਿਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਲਾਗੂ ਕਰਨਾ ਜ਼ਰੂਰੀ ਹੈ। ਇਸ ਮੌਕੇ ਪੰਜਾਬ ਰਾਜ ਬਾਲ  ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਅਤੇ ਸ੍ਰੀ ਰਾਜਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ