Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ

December 29, 2023 02:28 PM
SehajTimes
 
ਡੇਰਾਬੱਸੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ ਪੜਤਾਲ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਉਨ੍ਹਾਂ ਵੱਲੋਂ ਦਫ਼ਤਰ ਵਿਖੇ ਬਾਓਮੈਟਰਿਕ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਦੇ ਕੰਮ ਬਿਨਾਂ ਦੇਰੀ ਦੇ ਕੀਤੇ ਜਾ ਸਕਣ। ਉਨ੍ਹਾਂ ਵੱਲੋਂ ਕੋਰਟ ਕੇਸਾਂ ਦੀ ਪੜਤਾਲ ਕੀਤੀ ਗਈ ਅਤੇ ਕੋਰਟ ਕੇਸਾਂ ਦਾ ਰੂਲਾਂ ਅਨੁਸਾਰ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੀਨੀਅਰ ਸਿਟੀਜ਼ਨਜ਼ ਦੀ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਕੀਤੇ ਜਾਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਦਾ ਦੌਰਾ ਕਰਨ ਸਮੇਂ ਲੋਕਾਂ ਦੀਆ  ਸਮੱਸਿਆਵਾਂ ਸੁਣੀਆਂ ਗਈਆਂ ਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਨੇ ਦਫ਼ਤਰ  ਵਿਖੇ ਆਏ ਲੋਕਾਂ ਦੇ ਬੈਠਣ ਲਈ  ਟੈਂਡਰ ਪਾਸ ਕਰਵਾ ਕੇ ਵੇਟਿੰਗ ਹਾਲ, ਮੀਟਿੰਗ ਹਾਲ ਅਤੇ ਗੱਡੀਆਂ ਦੀ ਪਾਰਕਿੰਗ ਬਣਾਉਣ ਲਈ ਕਿਹਾ। 
 
ਇਸ ਤੋਂ ਇਲਾਵਾ ਬੀ. ਡੀ.ਪੀ. ਓ. ਡੇਰਾਬੱਸੀ ਦੇ ਦਫ਼ਤਰ ਵਿਖੇ ਮਨਰੇਗਾ ਸਟਾਫ਼ ਅਤੇ ਦਫ਼ਤਰੀ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਿਹਾ ਤਾਂ ਜੋ ਦਫ਼ਤਰੀ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਪਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਨਰੇਗਾ ਸਮੇਤ ਦਫ਼ਤਰ ਨਾਲ ਸਬੰਧਤ ਬਕਾਇਆ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦਫ਼ਤਰ ਦੇ ਰਿਕਾਰਡ ਨੂੰ ਵੀ ਘੋਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸੇ ਤਹਿਤ ਉਨ੍ਹਾਂ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਡੇਰਾਬੱਸੀ ਦੇ ਦਫ਼ਤਰੀ ਕੰਮਾਂ ਦੀ ਪੜਤਾਲ ਕੀਤੀ ਹੈ ਤਾਂ ਜੋ ਦਫ਼ਤਰ ਦੇ ਕੰਮਕਾਰ ਨੂੰ ਹੋਰ ਦਰੁਸਤ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ  ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ। ਇਸ ਮੌਕੇ ਐਸ.ਡੀ.ਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਡੇਰਾਬੱਸੀ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਅਤੇ ਬੀ. ਡੀ.ਪੀ. ਓ. ਡੇਰਾਬੱਸੀ ਰਵਨੀਤ ਕੌਰ ਸਮੇਤ ਸਟਾਫ ਮੈਂਬਰ ਹਾਜ਼ਰ ਸਨI
 

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼