Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ

December 29, 2023 04:10 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਸੰਚਾਲਕ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਯੂਏਪੀਏ ਸਮੇਤ ਘਿਨਾਉਣੇ ਅਪਰਾਧਾਂ ਦੇ ਘੱਟੋ-ਘੱਟ 20 ਮਾਮਲਿਆਂ ਵਿੱਚ ਲੋੜੀਂਦਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ’ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ।
ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਗੈਂਗ ਦੀ ਹਥਿਆਰਾਂ/ਨਸ਼ੇ ਦੀ ਤਸਕਰੀ ਦੀ ਚੇਨ ਨੂੰ ਠੱਲ੍ਹ ਪਾਉਣ ਲਈ ਵਿਕਰਮਜੀਤ ਵਿੱਕੀ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 16 ਮਿਤੀ 27/12/2023 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ