Monday, June 16, 2025

Chandigarh

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਮੀਟਿੰਗ

December 29, 2023 05:36 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਸ. ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲੀਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।
 
ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲੀਸ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਪੰਜਾਬ ਪੁਲੀਸ ਮੁਖੀ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ‘ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
 

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ