Tuesday, October 14, 2025

Malwa

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

December 29, 2023 07:27 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਚਲਾਕੇ ਵਾਪਿਸ ਪਰਤੇ ਸੁਨਾਮ ਸਾਈਕਲਿੰਗ ਕਲੱਬ ਦੇ ਮੈਂਬਰ ਮਨਮੋਹਨ ਸਿੰਘ ਦਾ ਸਾਈਕਲਿੰਗ ਕਲੱਬ ਮੈਂਬਰਾਂ ਅਤੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਕੈਫ਼ੀ ਅਤੇ ਸਾਈਕਲਿੰਗ ਕਲੱਬ ਦੇ ਪ੍ਰਧਾਨ ਦੀਪਕ ਜੁਨੇਜਾ ਨੇ ਕਿਹਾ ਕਿ ਮਨਮੋਹਨ ਸਿੰਘ ਨੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਚਲਾਕੇ ਨੌਜਵਾਨਾਂ ਨੂੰ ਸਾਇਕਲਿੰਗ ਕਰਨ ਲਈ ਉਤਸ਼ਾਹਿਤ ਕੀਤਾ ਹੈ। ਸਾਈਕਲਿਸਟ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਚਲਾਕੇ ਬਹੁਤ ਕੁੱਝ ਸਿੱਖਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਸਾਈਕਲਿੰਗ ਸਮੇਤ ਹੋਰਨਾਂ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਅਸ਼ਵਨੀ ਬਸੀ, ਸੁਰਿੰਦਰਪਾਲ ਸਿੰਘ ਜੇਈ, ਸੰਜੀਵ ਚੋਪੜਾ, ਡਾਕਟਰ ਕੁਲਵਿੰਦਰ ਸਿੰਘ ਛਾਜਲਾ, ਸੁਰਿੰਦਰਪਾਲ ਸਿੰਘ ਪੈਪਸੀ ਜੱਗੀ, ਮਲਕੀਤ ਸਿੰਘ ਥਿੰਦ, ਅਮਰਜੀਤ ਸਿੰਘ ਠੇਕੇਦਾਰ, ਬਲਜਿੰਦਰ ਸਿੰਘ ਕਾਕਾ, ਕਰਨੈਲ ਸਿੰਘ ਢੋਟ, ਅਵਤਾਰ ਸਿੰਘ ਤਾਰੀ, ਅਵਤਾਰ ਸਿੰਘ ਰੋਮਾਣਾ, ਭਾਰਤ ਰਤਨ ਜੋਸ਼ੀ, ਹਨੀ ਧੀਮਾਨ, ਵਨੀਤ ਕੁਮਾਰ ਮਿੱਤਲ, ਪਰਮਿੰਦਰ ਬਾਵਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ